19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ - ਬੁਰਦ ਕਰਨ ਦੇ ਮਾਮਲੇ ’ ਚ ਕੰਪਨੀ ਦੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਕੰਪਨੀ ਦੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਵਨ ਕੁਮਾਰ ਵਾਸੀ ਕਰਮਸਰ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਅੰਮ੍ਰਿਤਾ ਸ਼੍ਰੀਵਾਸਤਵ ਵਾਸੀ ਗੁਰੂ ਨਾਨਕ ਕਾਲੋਨੀ ਢੰਡਾਰੀ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਕੰਪਨੀ ਦੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਵਨ ਕੁਮਾਰ ਵਾਸੀ ਕਰਮਸਰ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਅੰਮ੍ਰਿਤਾ ਸ਼੍ਰੀਵਾਸਤਵ ਵਾਸੀ ਗੁਰੂ ਨਾਨਕ ਕਾਲੋਨੀ ਢੰਡਾਰੀ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਨ੍ਹਾਂ ਦੇ ਦਫ਼ਤਰ ਵਿਚ ਕੰਮ ਕਰਦੀ ਹੈ ਅਤੇ ਬੀਤੇ ਦਿਨ ਖ਼ਜ਼ਾਨਚੀ ਦੇ ਛੁੱਟੀ ’ਤੇ ਜਾਣ ਕਾਰਨ ਇਸ ਦੀ ਡਿਊਟੀ ਲਗਾਈ ਗਈ ਸੀ। ਕਥਿਤ ਦੋਸ਼ੀ ਨੇ ਇਕ ਦਿਨ ਵਿਚ 1 ਲੱਖ, 51 ਹਜ਼ਾਰ, 800 ਰੁਪਏ ਦੀ ਨਗਦੀ ਨੂੰ ਖ਼ੁਰਦ-ਬੁਰਦ ਕਰ ਦਿੱਤੀ ਤੇ ਫ਼ਰਾਰ ਹੋ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਚਿਤਵਨ ਪਾਲ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਚੋਰੀ ਦੀ ਵਾਰਦਾਤ ਸਥਾਨਕ ਪਿੰਡ ਉਚੀ ਮੰਗਲੀ ਵਿਚ ਚੋਰਾਂ ਵਲੋਂ ਰਹੀਮ ਕੁਮਾਰ ਦੇ ਘਰ ਵਿਚੋਂ ਲੱਖਾਂ ਦੇ ਮੁੱਲ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਸ਼ੱਕੀ ਹਾਲਾਤਾਂ ਵਿਚ ਨਾਬਾਲਗ ਲਾਪਤਾ ਸਥਾਨਕ ਰਸੀਲਾ ਨਗਰ ਤੋਂ ਸ਼ੱਕੀ ਹਾਲਾਤਾਂ ਵਿਚ ਇਕ ਨਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸਬੰਧੀ ਲੜਕੀ ਦੇ ਪਿਤਾ ਜਤਿੰਦਰ ਸ਼ਰਮਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦੇ ਮਾਮਲੇ ਵਿਚ ਕਿਰਾਏਦਾਰ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਚਰਨਜੀਤ ਸਿੰਘ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ ‘ਤੇ ਸੰਦੀਪ ਸਿੰਘ, ਪਰਮਿੰਦਰ ਸਿੰਘ ਸ਼ੈਂਕੀ ਅਤੇ ਕੁਲਵੰਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਉਸ ਦਾ ਕਿਰਾਏਦਾਰ ਹੈ ਅਤੇ ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸਦੀ ਅਤੇ ਉਸਦੀ ਪਤਨੀ ਭੁਪਿੰਦਰ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਤੇ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਿਹਤ ਜਾਂਚ ਕੈਂਪ ਲੱਗਾ ਅਗਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਵਲੋਂ ਪਟਾਕੇ ਬਣਾਉਣ ਵਾਲੀ ਧਮਾਕਾਖੇਜ਼ ਸਮੱਗਰੀ ਸਮੇਤ 3 ਕਾਬੂ, ਹਥਿਆਰ ਤੇ ਹਵਾਲਾ ਰਾਸ਼ੀ ਸਮੇਤ 4 ਹ...
Ad Position 24