19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਾਲਾਨਾ ਖੇਡ ਮੇਲਾ ‘ ਸਮੈਸ਼ - 2026’ ਕਰਵਾਇਆ

ਲੁਧਿਆਣਾ, 18 ਅਕਤੂਬਰ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਅੱਜ ਸਾਲਾਨਾ ਅੰਤਰ - ਬੈਚ ਖੇਡ ਮੇਲਾ ‘ਸਮੈਸ਼-2026’ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਲੁਧਿਆਣਾ, 18 ਅਕਤੂਬਰ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਅੱਜ ਸਾਲਾਨਾ ਅੰਤਰ - ਬੈਚ ਖੇਡ ਮੇਲਾ ‘ਸਮੈਸ਼-2026’ ਕਰਵਾਇਆ ਗਿਆ। ਇਸ ਵਿਚ ਐਮ.ਬੀ.ਬੀ.ਐਸ ਦੇ ਸਾਰੇ ਬੈਚਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਰਵਿੰਦਰ ਵਰਮਾ, ਮੈਂਬਰ, ਮੈਨੇਜਿੰਗ ਸੋਸਾਇਟੀ ਵਲੋਂ ਗੁਬਾਰੇ ਛੱਡ ਕੇ ਕੀਤੀ ਗਈ। ਇਸ ਮੌਕੇ ਮੈਨੇਜਿੰਗ ਸੋਸਾਇਟੀ ਦੇ ਸਕੱਤਰ ਬਿਪਿਨ ਗੁਪਤਾ, ਖਜ਼ਾਨਚੀ ਮੁਕੇਸ਼ ਵਰਮਾ, ਪ੍ਰਿੰਸੀਪਲ ਡਾ. ਜੀ.ਐਸ ਵਾਂਡਰ, ਡੀਨ ਅਕਾਦਮਿਕ ਡਾ. ਸੰਦੀਪ ਕੌਸ਼ਲ, ਮੈਡੀਕਲ ਸੁਪਰਡੈਂਟ ਡਾ. ਅਸ਼ਵਨੀ ਕੇ. ਚੌਧਰੀ, ਦਿਲ ਦੇ ਰੋਗਾਂ ਦੇ ਮਾਹਿਰ ਅਤੇ ਕੋਆਰਡੀਨੇਟਰ ਡਾ. ਬਿਸ਼ਵ ਮੋਹਨ ਅਤੇ ਵਧੀਕ ਮੈਡੀਕਲ ਸੁਪਰਡੈਂਟ ਡਾ. ਅਸ਼ੀਮਾ ਤਨੇਜਾ ਵੀ ਮੌਜੂਦ ਸਨ। ਖੇਡ ਮੇਲੇ ਦੌਰਾਨ ਲੜਕਿਆਂ ਅਤੇ ਲੜਕੀਆਂ ਲਈ ਕਈ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ 100 , 200 ਅਤੇ 400 ਮੀਟਰ ਰਿਲੇਅ ਦੌੜ, ਸ਼ਾਟ ਪੁੱਟ, ਰੱਸਾਕਸ਼ੀ, ਫੁੱਟਬਾਲ, ਬੈਡਮਿੰਟਨ, ਬਾਸਕਟਬਾਲ, ਟੇਬਲ ਟੈਨਿਸ ਅਤੇ ਪਿਕਲਬਾਲ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ਨੇ ਵਿਦਿਆਰਥੀਆਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਆਪਣੇ ਸੰਬੋਧਨ ਵਿਚ ਬਿਪਿਨ ਗੁਪਤਾ ਨੇ ਵਿਦਿਆਰਥੀਆਂ ਦੇ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਵਿਚਕਾਰ ਸੰਤੁਲਨ ਬਣਾਈ ਰੱਖਣ ਵਿਚ ਮਦਦ ਕਰਦੀਆਂ ਹਨ। ਖੇਡਾਂ ਨਾਲ ਟੀਮ ਭਾਵਨਾ, ਆਪਸੀ ਸਾਂਝ ਅਤੇ ਮਿਲ ਕੇ ਸਾਂਝੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਯੋਗਤਾ ਵੀ ਵਧਦੀ ਹੈ। ਮੁੱਖ ਮਹਿਮਾਨ ਡਾ. ਰਵਿੰਦਰ ਵਰਮਾ ਨੇ ਇਸ ਖੇਡ ਮੇਲੇ ਦੇ ਆਯੋਜਨ ਲਈ ਖੇਡ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਉਤਸ਼ਾਹ ਅਤੇ ਖੇਡ ਭਾਵਨਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਟੀਮ ਵਰਕ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜੀ.ਐਸ. ਵਾਂਡਰ ਨੇ ਖੇਡ ਮੇਲੇ ਦੇ ਸਫਲ ਆਯੋਜਨ ਲਈ ਖੇਡ ਕਮੇਟੀ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਖੇਡ ਮੇਲੇ ਦੇ ਸ਼ੁਰੂ ਹੋਣ ਦਾ ਐਲਾਨ ਕੀਤਾ। ਡਾ. ਅਸ਼ਵਨੀ ਕੇ. ਚੌਧਰੀ, ਚੇਅਰਪਰਸਨ ਖੇਡ ਕਮੇਟੀ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਖੇਡ ਕਮੇਟੀ ਦੇ ਕਨਵੀਨਰ ਡਾ. ਪੀ. ਐਸ. ਨੈਨ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਖੇਡ ਮੇਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ ਵਿਚ ਟੀਮ ਵਰਕ, ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਸਮੁੱਚੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਖੇਡ ਮੇਲੇ ਵਿਚ ਪ੍ਰਦਰਸ਼ਨ ਅਤੇ ਭਾਗੀਦਾਰੀ ਦੇ ਆਧਾਰ ’ਤੇ ਬੈਚ 2021 ਦੀ ਵਿਦਿਆਰਥਣ ਜੈਸਮੀਨ ਕੌਰ ਮੰਡੇਰ ਨੂੰ ‘ਮਿਸ ਡੀ.ਐਮ.ਸੀ ਇਨ ਸਪੋਰਟਸ’ ਅਤੇ ਬੈਚ 2022 ਦੇ ਵਿਦਿਆਰਥੀ ਭਵਜੋਤ ਸਿੰਘ ਨੂੰ ‘ਮਿਸਟਰ ਡੀ.ਐਮ.ਸੀ. ਇਨ ਸਪੋਰਟਸ’ ਦਾ ਖਿਤਾਬ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਾਹਨੇਵਾਲ ਵਿਖੇ ਕਾਂਗਰਸ ਦੀ ਹੋਈ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ 2027 ’ ਚ ਕਾਂਗਰਸ ਦੀ ਸਰਕ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਿਹਤ ਜਾਂਚ ਕੈਂਪ ਲੱਗਾ
Ad Position 24