ਐਸ.ਕੇ.ਐਸ.ਕੇ. ਇੰਸਟੀਚਿਊਟ ’ਚ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲਾ
ਲੁਧਿਆਣਾ, 18 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਲੇਮ ਟਾਬਰੀ ਸਥਿਤ ਐਸ. ਕੇ.
ਲੁਧਿਆਣਾ, 18 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਲੇਮ ਟਾਬਰੀ ਸਥਿਤ ਐਸ.ਕੇ.ਐਸ.ਕੇ. ਐਜੂਕੇਸ਼ਨਲ ਇੰਸਟੀਚਿਊਟ ਵਿਖੇ ਅੰਤਰ ਸ਼ਬਦ ਗਾਇਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮੁਕਾਬਲੇ ਵਿਚ ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਨੇ ਪਹਿਲਾ, ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਦੂਜਾ ਅਤੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਭਾਗ ਲੈਣ ਵਾਲੀਆਂ ਟੀਮਾਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਬਿਰੇਂਦਰ ਮੋਹਨ ਸਿੰਘ, ਪ੍ਰਿੰਸੀਪਲ ਚਰਨਪ੍ਰੀਤ ਕੌਰ ਅਤੇ ਕੋਆਰਡੀਨੇਟਰ ਰੰਜਨਾ ਸ਼ਰਮਾ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।