18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨ

ਲੁਧਿਆਣਾ, 18 ਅਕਤੂਬਰ (ਜਤਿੰਦਰ ਭੰਬੀ)-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ 67ਵੇਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਲੁਧਿਆਣਾ ਜ਼ੋਨ-2 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟਰ ਅਤੇ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 19-10-2026
ਲੁਧਿਆਣਾ, 18 ਅਕਤੂਬਰ (ਜਤਿੰਦਰ ਭੰਬੀ)-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ 67ਵੇਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਲੁਧਿਆਣਾ ਜ਼ੋਨ-2 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟਰ ਅਤੇ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੀ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਯੁਵਕ ਮੇਲੇ ਦੇ ਕਨਟੀਜੈਂਟ ਇੰਚਾਰਜ ਪ੍ਰੋ. ਤੇਜਿੰਦਰ ਕੌਰ ਅਤੇ ਪ੍ਰੋ. ਨੀਰੂ ਖੁਰਾਣਾ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਵਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਯੁਵਕ ਅਤੇ ਵਿਰਾਸਤੀ ਮੇਲਾ 6 ਅਕਤੂਬਰ ਤੋਂ 9 ਅਕਤੂਬਰ 2026 ਤੱਕ ਮਾਲਵਾ ਕਾਲਜ, ਬੌਂਦਲੀ, ਸਮਰਾਲਾ ਵਿਖੇ ਕਰਵਾਇਆ ਗਿਆ ਸੀ, ਜਿਸ ਵਿਚ ਲੁਧਿਆਣਾ ਜ਼ੋਨ-2 ਦੇ 28 ਕਾਲਜਾਂ ਨੇ ਭਾਗ ਲਿਆ। ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਸਟੇਜ ਅਤੇ ਆਫ਼-ਸਟੇਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਜ਼ੋਨ-2 ਵਿਚ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਨੇ 3 ਪਹਿਲੇ, 10 ਦੂਜੇ ਅਤੇ 6 ਤੀਜੇ ਇਨਾਮ ਜਿੱਤ ਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥਣਾਂ ਨੇ ਸ਼ਾਸਤਰੀ ਗਾਇਣ, ਸਮੂਹ ਗੀਤ, ਕਲੇਅ ਮਾਡਲਿੰਗ, ਸਮੂਹ ਸ਼ਬਦ, ਬਾਗ਼, ਰੰਗੋਲੀ, ਇੰਸਟਾਲੇਸ਼ਨ, ਇੰਡੀਅਨ ਆਰਕੈਸਟਰਾ, ਭਾਸ਼ਣ, ਹਿੰਦੀ, ਅੰਗਰੇਜ਼ੀ ਅਤੇ ਸੰਸਕ੍ਰਿਤ ਸੁੰਦਰ ਲਿਖਾਈ, ਔਰਤਾਂ ਦੇ ਰਵਾਇਤੀ ਗੀਤ, ਗ਼ਜ਼ਲ, ਪੋਸਟਰ ਮੇਕਿੰਗ, ਨਾਨ-ਪਰਕਸ਼ਨ, ਕਹਾਣੀ ਲੇਖਣ ਅਤੇ ਪੰਜਾਬੀ ਸੁੰਦਰ ਲਿਖਾਈ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਇਨਾਮ ਜਿੱਤ ਕੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਡਾ. ਕਿਰਨਦੀਪ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਪ੍ਰਤਿਭਾ, ਮਿਹਨਤ ਅਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਮੰਚ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ , ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕ ਯੋਗਤਾਵਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅਨੁਸਾਰ ਇਹ ਸਫਲਤਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਵਾਂ ਦੇ ਸੁਚੱਜੇ ਮਾਰਗ ਦਰਸ਼ਨ ਦਾ ਨਤੀਜਾ ਹੈ। ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਸਾਰੀਆਂ ਜੇਤੂ ਵਿਦਿਆਰਥਣਾਂ, ਸਮੂਹ ਸਟਾਫ਼ ਅਤੇ ਕਾਲਜ ਪ੍ਰਬੰਧਕ ਕਮੇਟੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਨਿਰੰਤਰ ਮਿਹਨਤ, ਸਮਰਪਣ ਅਤੇ ਸਭਿਆਚਾਰਕ ਗਤੀਵਿਧੀਆਂ ਪ੍ਰਤੀ ਉਤਸ਼ਾਹ ਦਾ ਪ੍ਰਮਾਣ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੁਵਕ ਮੇਲੇ ਦੇ ਕਨਟੀਜੈਂਟ ਇੰਚਾਰਜ ਪ੍ਰੋ. ਤੇਜਿੰਦਰ ਕੌਰ ਅਤੇ ਪ੍ਰੋ. ਨੀਰੂ ਖੁਰਾਣਾ ਨੂੰ ਵੀ ਵਿਦਿਆਰਥਣਾਂ ਦੀ ਤਿਆਰੀ ਅਤੇ ਮਾਰਗ ਦਰਸ਼ਨ ਵਿਚ ਪਾਏ ਯੋਗਦਾਨ ਲਈ ਵਧਾਈ ਦਿੱਤੀ ਗਈ। ਅੰਤ ਵਿਚ ਕਾਲਜ ਪਰਿਵਾਰ ਵਲੋਂ ਮੁੱਖ ਮਹਿਮਾਨ ਡਾ. ਕਿਰਨਦੀਪ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਜਸੀ ਧੌਂਸ ਦੀ ਥਾਂ ਗੱਲਬਾਤ ਰਾਹੀਂ ਨਜਿੱਠੇ ਜਾਣੇ ਚਾਹੀਦੇ ਹਨ ਮਸਲੇ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਮਾਤਾ ਦਲਜੀਤ ਕੌਰ ਚਹਿਲ ਨੂੰ ਸ਼ਰਧਾਂਜਲੀਆਂ ਭੇਟ
Ad Position 24