18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿਚ ਪਰਪੱਕ ਹੋਣ ਦੀ ਪ੍ਰੇਰਨਾ ਦੇਂਦੀ ਹੈ, ਉਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਦਾ ਸੰਦੇਸ਼ ਵੀ ਦੇਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ’ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿਚ ਪਰਪੱਕ ਹੋਣ ਦੀ ਪ੍ਰੇਰਨਾ ਦੇਂਦੀ ਹੈ, ਉਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਦਾ ਸੰਦੇਸ਼ ਵੀ ਦੇਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ’ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਧਰਮ, ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ਵਿਚ ਫ਼ਖਰ ਮਹਿਸੂਸ ਕਰਾਂਗੇ। ਸਮਾਗਮ ‘ਚ ਪੁੱਜੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੂੰ ਉਨ੍ਹਾਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਵਿਚਾਰਧਾਰਾ ’ਤੇ ਆਰੰਭ ਕੀਤੇ ਗਏ ਵਡਮੁੱਲੇ ਕਾਰਜਾਂ ਨੂੰ ਦੇਸ਼-ਵਿਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਸਾਰਥਿਕ ਉਪਰਾਲਿਆਂ ਬਦਲੇ ਵਿਸ਼ੇਸ਼ ਤੌਰ ‘ਤੇ ਜੈਕਾਰਿਆਂ ਦੀ ਗੂੰਜ ਵਿਚ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਪ੍ਰੀਤ ਨਟਰਾਜ ਡਰਾਮਾਟ੍ਰਿਕ ਕਲੱਬ ਵਲੋਂ ਰਾਮਲੀਲ੍ਹਾ ਦਾ ਮੰਚਨ
Ad Position 24