ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਲੁਧਿਆਣਾ ’ ਚ ਸਖ਼ਤ ਸੁਰੱਖਿਆ ਪ੍ਰਬੰਧ
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਭਲਕੇ ਲੁਧਿਆਣਾ ਦੇ ਦਰੇਸੀ ਮੈਦਾਨ ਵਿਚ ਹੋਣ ਵਾਲੀ ਆਮਦ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਲਈ ਕਰੀਬ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਦੀ ਜਾਣਕਾਰੀ ਮਿਲੀ ਦਿੱਤੀ ਗਈ ਹੈ।
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਭਲਕੇ ਲੁਧਿਆਣਾ ਦੇ ਦਰੇਸੀ ਮੈਦਾਨ ਵਿਚ ਹੋਣ ਵਾਲੀ ਆਮਦ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਲਈ ਕਰੀਬ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਦੀ ਜਾਣਕਾਰੀ ਮਿਲੀ ਦਿੱਤੀ ਗਈ ਹੈ। ਜਦਕਿ ਕੇਂਦਰੀ ਸੁਰੱਖਿਆ ਏਜੰਸੀਆਂ ਵਲੋਂ ਵੀ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਦਰੇਸੀ ਮੈਦਾਨ ਤੋ ਇਲਾਵਾ ਆਲੇ ਦੁਆਲੇ ਦੇ ਇਲਾਕਿਆਂ ਅਤੇ ਮੁੱਖ ਥਾਂ ‘ਤੇ ਆਉਣ ਜਾਣ ਵਾਲਿਆਂ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਅਮਿਤ ਸ਼ਾਹ ਭਲਕੇ ਦਰੇਸੀ ਮੈਦਾਨ ਵਿਚ ਦੁਸਹਿਰਾ ਸਮਾਗਮ ਵਿਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵਲੋਂ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਟ੍ਰੈਫਿਕ ਰੂਟਾਂ ਵਿਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਸਮਾਗਮ ਦੌਰਾਨ ਆਵਾਜਾਈ ਨੂੰ ਸੁਚਾਰੂ ਰੱਖਿਆ ਜਾ ਸਕੇ। ਦਰੇਸੀ ਵੱਲ ਜਾਣ ਵਾਲੇ ਮੁੱਖ ਰਸਤਿਆਂ ਤੇ ਪੁਲਿਸ ਦੀ ਤਾਇਨਾਤੀ ਵਧਾ ਕੇ ਟ੍ਰੈਫਿਕ ਨੂੰ ਨਿਰਧਾਰਤ ਰਸਤਿਆਂ ਰਾਹੀਂ ਚਲਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ।