20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼ਾਲੀਮਾਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਦਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਭਗਵਾਨ ਸ਼੍ਰੀ ਰਾਮ ਚੰਦਰ, ਮਾਤਾ ਸੀਤਾ, ਲਛਮਣ ਅਤੇ ਹਨੂੰਮਾਨ ਜੀ ਦੇ ਰੂਪ ਵਿਚ ਤਿਆਰ ਹੋ ਕੇ ਰਾਮਲੀਲਾ ਦਾ ਨਾਟਕ ਪੇਸ਼ ਕੀਤਾ, ਜਿਸ ਵਿਚ ਵਿਦਿਆਰਥੀਆਂ ਨੇ ਬੁਰਾਈ ’ਤੇ ਸਚਾਈ ਦੀ ਜਿੱਤ ਨੂੰ ਦਰਸਾਇਆ ਅਤੇ ਹਮੇਸ਼ਾ ਸਚਾਈ ਦਾ ਸਾਥ ਦੇਣ ਦੀ ਉਦਾਹਰਨ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026
ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਦਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਭਗਵਾਨ ਸ਼੍ਰੀ ਰਾਮ ਚੰਦਰ, ਮਾਤਾ ਸੀਤਾ, ਲਛਮਣ ਅਤੇ ਹਨੂੰਮਾਨ ਜੀ ਦੇ ਰੂਪ ਵਿਚ ਤਿਆਰ ਹੋ ਕੇ ਰਾਮਲੀਲਾ ਦਾ ਨਾਟਕ ਪੇਸ਼ ਕੀਤਾ, ਜਿਸ ਵਿਚ ਵਿਦਿਆਰਥੀਆਂ ਨੇ ਬੁਰਾਈ ’ਤੇ ਸਚਾਈ ਦੀ ਜਿੱਤ ਨੂੰ ਦਰਸਾਇਆ ਅਤੇ ਹਮੇਸ਼ਾ ਸਚਾਈ ਦਾ ਸਾਥ ਦੇਣ ਦੀ ਉਦਾਹਰਨ ਪੇਸ਼ ਕੀਤੀ। ਵਿਦਿਆਰਥੀਆਂ ਦੁਆਰਾ ਕਰਾਫ਼ਟ ਦੁਆਰਾ ਬਣਾਏ ਵੱਖ-ਵੱਖ ਤਰ੍ਹਾਂ ਦੇ ਚਾਰਟ, ਗੱਤੇ ਦੇ ਰਾਵਣ ਦੇ ਪੁਤਲੇ ਬਣਾ ਕੇ ਲੈ ਕੇ ਆਉਂਦੇ। ਇਸ ਮੌਕੇ ਵਿਦਿਆਰਥੀਆਂ ਨਾਲ ਪ੍ਰਾਇਮਰੀ ਵਿੰਗ ਦੇ ਅਧਿਆਪਕ ਅੰਜੂ, ਕੋਆਰਡੀਨੇਟਰ ਜਸਮੀਤ ਕੌਰ, ਡੀ.ਪੀ. ਅੰਮ੍ਰਿਤ ਸਿੰਘ, ਨਿਊਜ਼ ਐਡੀਟਰ ਡਿੰਪਲ ਵੀ ਮੌਜੂਦ ਰਹੇ। ਸਾਰੇ ਹੀ ਵਿਦਿਆਰਥੀਆਂ ਨੇ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਵਿਦਿਆਰਥੀਆਂ ਦੇ ਨਾਟਕ ਦੀ ਪ੍ਰਸ਼ੰਸਾ ਕੀਤੀ ਅਤੇ ਹਮੇਸ਼ਾ ਜੀਵਨ ਵਿਚ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ, ਨਾਲ ਹੀ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸਮਾਪਤ , 187 ਮਰੀਜ਼ਾਂ ਦਾ ਕੀਤਾ ਇਲਾਜ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ 2 ਲੱਖ ਤੋਂ ਵਧੇਰੇ ਕਰਜ਼ਦਾਰ ਕਿਸਾਨਾਂ ਨੂੰ ਜ਼ਮੀਨਾਂ ਕੁਰਕ ਹੋਣ ਦਾ ਡਰ ਸਤਾਉਣ ਲੱਗਿਆ ਕਿਸਾਨ ਜਥੇਬੰਦ...
Ad Position 24