20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸਮਾਪਤ , 187 ਮਰੀਜ਼ਾਂ ਦਾ ਕੀਤਾ ਇਲਾਜ

ਲੁਧਿਆਣਾ, 20 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ.

Ad Position 21
No active advertisement
ਅਜੀਤ ਡੈਸਕ 21-10-2026
ਲੁਧਿਆਣਾ, 20 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ. ਡੀ.ਐਨ. ਕੋਟਨਿਸ ਐਕਿਊਪੰਕਚਰ ਹੈਲਥ ਐਂਡ ਐਜੂਕੇਸ਼ਨ ਸੈਂਟਰ, ਸਲੇਮ ਟਾਬਰੀ ਵੱਲੋਂ ਸਾਂਝੀ ਅਰਦਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ, ਫਿਰੋਜ਼ਪੁਰ ਰੋਡ ਵਿਖੇ ਲਗਾਇਆ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ । ਕੈਂਪ ਦੌਰਾਨ ਕੁੱਲ 187 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਸੁਖਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਐਕਿਊਪੰਕਚਰ ਇੱਕ ਮਹੱਤਵਪੂਰਨ ਇਲਾਜ ਪ੍ਰਣਾਲੀ ਹੈ, ਜਿਸ ਰਾਹੀਂ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਰਾਹਤ ਪਹੁੰਚਾਉਣ ਦੇ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਲੰਬੇ ਸਮੇਂ ਤੋਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਜਸਵੰਤ ਸਿੰਘ ਛਾਪਾ ਨੇ ਸਮਾਜਿਕ ਸੰਸਥਾਵਾਂ ਨੂੰ ਮਿਲਜੁਲ ਕੇ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਦੀ ਅਪੀਲ ਕੀਤੀ। ਸਾਂਝੀ ਅਰਦਾਸ ਫਾਊਂਡੇਸ਼ਨ ਦੀ ਪ੍ਰਧਾਨ ਸੋਨੀਆ ਅਰੋੜਾ ਨੇ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਦੇ ਕਾਰਜਾਂ ਵਿੱਚ ਸਹਿਯੋਗ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਸੰਤ ਬਾਬਾ ਸੁਖਬੀਰ ਸਿੰਘ ਨੇ ਡਾਕਟਰਾਂ ਅਤੇ ਸੰਸਥਾ ਦੇ ਵਰਕਰਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਕੈਂਪ ਵਿੱਚ ਡਾ.ਰਘਬੀਰ ਸਿੰਘ, ਡਾ. ਕ੍ਰਿਸ਼ਨਾ ਮੋਹਨ ਪ੍ਰਸਾਦ, ਡਾ. ਬਲਜਿੰਦਰ ਸਿੰਘ, ਗਗਨ ਭਾਟੀਆ, ਮਨੀਸ਼ਾ, ਰਾਗਿਨੀ, ਤਰਸੇਮ ਲਾਲ, ਪਰਾਗ ਅਰੋੜਾ, ਮਨਹਰਪ੍ਰੀਤ ਸਿੰਘ, ਦੇਵਿੰਦਰ ਕੁਮਾਰ, ਸਪਨਾ, ਗੁਰਕੀਰਤ ਸਿੰਘ, ਪਰਮਵੀਰ, ਅਮਰਜੀਤ ਸਿੰਘ ਗਿੱਲ ਹਰੀਪੁਰ, ਤਰਲੋਚਨ ਸਿੰਘ ਸਫ਼ਰੀ, ਹਰਮਿੰਦਰ ਸਿੱਧੂ, ਕਰਮਜੀਤ ਕੌਰ, ਪ੍ਰੀਤ ਬਤਰਾ ਅਤੇ ਦੇਵਿੰਦਰ ਬਤਰਾ ਸਮੇਤ ਹੋਰ ਸਹਿਯੋਗੀਆਂ ਨੇ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24