20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਅਕਤੂਬਰ (ਡਾ. ਤਰਲੋਚਨ ਸਿੰਘ)-ਇਨਸਾਨੀਅਤ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ।

Ad Position 21
No active advertisement
ਭਾਈ ਘਨ੍ਹੱਈਆ ਸਿੰਘ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਹੋਰ। ਤਸਵੀਰ-ਸੇਵਕ ਸਿੰਘ 21-10-2026
ਲੁਧਿਆਣਾ, 19 ਅਕਤੂਬਰ (ਡਾ. ਤਰਲੋਚਨ ਸਿੰਘ)-ਇਨਸਾਨੀਅਤ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਇਕ ਵਲੰਟੀਅਰ ਦੇ ਰੂਪ ਵਜੋਂ ਖ਼ੂਨਦਾਨ ਕਰਨ ’ਚ ਆਪਣੀ ਮੋਹਰੀ ਭੂਮਿਕਾ ਨਿਭਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਭਾਈ ਘਨ੍ਹੱਈਆ ਸਿੰਘ ਜੀ ਦੇ 322ਵੇਂ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਜਥੇ. ਨਿਮਾਣਾ ਨੇ ਕਿਹਾ ਕਿ ਭਾਈ ਘਨ੍ਹੱਈਆ ਸਿੰਘ ਜੀ ਵਰਗੀ ਸੇਵਾ, ਨਿਮਰਤਾ ਅਤੇ ਪ੍ਰਭੂ ਭਗਤੀ ਦੀ ਮਿਸਾਲ ਵਿਰਲੀ ਹੀ ਸੰਸਾਰ ਅੰਦਰ ਮਿਲਦੀ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਭਾਈ ਘਨ੍ਹੱਈਆ ਸਿੰਘ ਜੀ ਦੀ ਸੋਚ ਦਾ ਸਹੀ ਅਰਥਾਂ ਵਿਚ ਪ੍ਰਚਾਰ ਸੰਗਤਾਂ ਦੇ ਅੰਦਰ ਵੱਧ ਤੋਂ ਵੱਧ ਕੀਤਾ ਜਾਵੇ। ਖ਼ੂਨਦਾਨ ਕੈਂਪ ਮੌਕੇ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਾਹਿਬ, ਸ਼ਾਹੀ ਇਮਾਮ ਉਸਮਾਨ ਲੁਧਿਆਣਵੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਭਾਈ ਹਰਪ੍ਰੀਤ ਸਿੰਘ ਮਖੂ, ਅਮਿੱਤ ਗੋਸਾਈਂ, ਜਸਵੰਤ ਸਿੰਘ ਛਾਪਾ, ਪਰਮਜੀਤ ਸਿੰਘ ਦੁਆ, ਭੁਪਿੰਦਰ ਸਿੰਘ, ਜਸਦੇਵ ਸਿੰਘ ਸੇਖੋਂ ਜ਼ੋਨਲ ਕਮਿਸ਼ਨਰ, ਮਨਪ੍ਰੀਤ ਸਿੰਘ ਬੰਟੀ, ਰਾਜੂ ਕੌਂਸਲਰ, ਰਮੇਸ਼ ਬਾਂਗੜ, ਜਸਪ੍ਰੀਤ ਸਿੰਘ ਡਿੰਪੀ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ ਨੇ ਗੁਰਸਾਹਿਬ ਸਿੰਘ, ਜਸਮੀਨ ਕੌਰ, ਹਰਸਿਮਰਨ ਸਿੰਘ ਸਿੰਮੂ, ਦੀਵਾਂਸ਼ੀ, ਏਕਮਜੋਤ ਸਿੰਘ ਤਨੇਜਾ,ਅਗਮਦੀਪ ਸਿੰਘ ਬਤਰਾ ਆਦਿ ਨੇ ਖ਼ੂਨਦਾਨ ਕਰਨ ਵਾਲਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਹਰਪਾਲ ਸਿੰਘ ਨਿਮਾਣਾ, ਮਨਿੰਦਰ ਸਿੰਘ ਆਹੂਜਾ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਕੰਵਲਜੀਤ ਸਿੰਘ ਨਰੂਲਾ, ਤਜਿੰਦਰ ਪਾਲ ਸਿੰਘ ਸ਼ੰਟੀ, ਰੁਪਿੰਦਰ ਸਿੰਘ ਰਾਜਾ, ਕੁਲਜੀਤ ਸਿੰਘ ਖੁਰਾਣਾ, ਦਲੀਪ ਕੁਮਾਰ, ਭੁਪਿੰਦਰ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ ਸੰਧੂ, ਐਡਵੋਕੇਟ ਪਰਵਿੰਦਰ ਸਿੰਘ ਬਤਰਾ, ਚਰਨਜੀਤ ਸਿੰਘ ਚੰਨੀ,ਤਨਜੀਤ ਸਿੰਘ, ਰਿਸ਼ੀਪਾਲ ਸਿੰਘ, ਪਰਮਿੰਦਰ ਸਿੰਘ ਨੰਦਾ, ਦਲਜੀਤ ਸਿੰਘ ਲਾਂਬਾ, ਲਕਸ਼ਮਣ ਸਿੰਘ ਖਾਲਸਾ, ਰਜਿੰਦਰ ਸਿੰਘ, ਭੁਪਿੰਦਰ ਸਿੰਘ ਲਾਲੀ, ਅਮਰਵਿਕਰਮ ਸਿੰਘ ਸੰਨੀ, ਅਮਰਜੀਤ ਸਿੰਘ ਭੱਟੀ, ਰਾਜੀਵ ਕੁਮਾਰ, ਦਲੀਪ ਕੁਮਾਰ, ਅਮਰਜੀਤ ਸਿੰਘ ਸ਼ੰਟੂ, ਹਰਪ੍ਰੀਤ ਸਿੰਘ ਸੰਨੀ, ਮਨਵਿੰਦਰ ਸਿੰਘ ਲੱਕੀ, ਰੂਪੇਸ਼ ਤਨੇਜਾ, ਮਨਦੀਪ ਸਿੰਘ, ਅਮਰਜੀਤ ਸਿੰਘ ਕਲਸੀ, ਰਾਜਦੀਪ ਸਿੰਘ ਸ਼ੰਟੀ, ਦਲਵਿੰਦਰ ਸਿੰਘ ਆਸ਼ੂ, ਦਵਿੰਦਰ ਸਿੰਘ ਸ਼ਾਨ, ਹਰਜਿੰਦਰ ਸਿੰਘ ਪਮਾਲ,ਗੁਰਦੀਪ ਸਿੰਘ ਗਰੇਵਾਲ, ਰਾਣਾ ਸਿੰਘ ਦਾਦ, ਮਨਦੀਪ ਸਿੰਘ, ਦਲੀਪ ਸਿੰਘ, ਤਰਸੇਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਨਗਰ ’ਚ ਵੱਖ-ਵੱਖ ਦੁਸਹਿਰਾ ਮੇਲਿਆਂ ’ਚ ਸਾੜੇ ਰਾਵਣ ਦੇ ਪੁਤਲੇ ਬਦੀ ’ਤੇ ਨੇਕੀ ਦੀ ਜਿੱਤ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਸੌਖੀ ਦੀ ਅਗਵਾਈ ਹੇਠ ਅਕਾਲੀਆਂ ਨੇ ਦਿੱਤਾ ਹਲਕਾ ਵਿਧਾਇਕ ਦੇ ਪੁੱਤਰ ਰਾਹੀਂ ਪੰਜਾਬ ਸਰਕਾਰ ਨੂੰ ‘ ਰੋਸ ਪੱਤਰ ’
Ad Position 24