22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਚੀਮਾ, ਹੀਰਾ, ਅਟਵਾਲ ਆਦਿ ਭਾਜਪਾ ਨੇਤਾਵਾਂ ਨੇ ਢਿੱਲੋਂ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਵਿਦਾਇਗੀ ਦਿੱਤੀ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫ਼ੇਰੀ ਮੌਕੇ ਪੰਜਾਬ ਭਾਜਪਾ ਵਲੋਂ ਹਲਵਾਰਾ ਹਵਾਈ ਅੱਡੇ ਤੇ ਸ੍ਰੀ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਲਈ ਸਨਮਾਨ ਸਹਿਤ ਵਿਦਾਇਗੀ ਦਿੱਤੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਿਦਾਇਗੀ ਦੇਣ ਵਾਲਿਆਂ ਵਿਚ ਭਾਜਪਾ ਨੇਤਾ ਅਤੇ ਪੰਜਾਬ ਦੇ ਭਾਜਪਾ ਵਿੰਗਾਂ ਦੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਚੀਮਾ, ਪੰਜਾਬ ਭਾਜਪਾ ਐਮ.

Ad Position 21
No active advertisement
ਅਜੀਤ ਡੈਸਕ 22-10-2026
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫ਼ੇਰੀ ਮੌਕੇ ਪੰਜਾਬ ਭਾਜਪਾ ਵਲੋਂ ਹਲਵਾਰਾ ਹਵਾਈ ਅੱਡੇ ਤੇ ਸ੍ਰੀ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਲਈ ਸਨਮਾਨ ਸਹਿਤ ਵਿਦਾਇਗੀ ਦਿੱਤੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਿਦਾਇਗੀ ਦੇਣ ਵਾਲਿਆਂ ਵਿਚ ਭਾਜਪਾ ਨੇਤਾ ਅਤੇ ਪੰਜਾਬ ਦੇ ਭਾਜਪਾ ਵਿੰਗਾਂ ਦੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਚੀਮਾ, ਪੰਜਾਬ ਭਾਜਪਾ ਐਮ. ਐਸ. ਐਮ. ਈ. ਵਿੰਗ ਦੇ ਸੂਬਾ ਕਨਵੀਨਰ ਰਣਜੀਤ ਸਿੰਘ ਹੀਰਾ ਅਤੇ ਸਾਬਕ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਆਦਿ ਸ਼ਾਮਿਲ ਸਨ। ਸੀਨੀਅਰ ਨੇਤਾ ਬਿਕਰਮਜੀਤ ਸਿੰਘ ਚੀਮਾ ਨੇ ਅਮਿਤ ਸ਼ਾਹ ਨਾਲ ਉਚੇਚੇ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਕਿ ਉਹ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ। ਬਾਅਦ ਵਿਚ ਚੀਮਾ ਅਤੇ ਹੀਰਾ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਭਾਜਪਾ ਦੇ ਹੱਕ ਵਿਚ ਹੁੰਦਾ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਸਰਕਾਰ ਬਣਾਏਗੀ। ਚੀਮਾ ਨੇ ਕਿਹਾ ਕਿ ਅਮਿਤ ਸ਼ਾਹ ਦੀ ਅਗਵਾਈ ਵਿਚ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਿਰਫ਼ ਡਰਾਮੇਬਾਜੀ ਕਰਦੀ ਹੈ ਤੇ ਉਨ੍ਹਾਂ ਦੀ ਅਸਲੀਅਤ ਲੋਕਾਂ ਸਾਹਮਣੇ ਆ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀਸੂ ਵਲੋਂ 16 ਵੇਂ ਨਿਰਯਾਤ ਸਿਖਲਾਈ ਬੈਚ ਦੇ ਭਾਗੀਦਾਰਾਂ ਨੂੰ ਦਿੱਤੇ ਸਰਟੀਫਿਕੇਟ ਅਗਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਦੀਵਾਲੀ ਤੋਂ ਪਹਿਲਾਂ ਨਾਜਾਇਜ਼ ਤੇ ਤਸਕਰੀ ਕੀਤੀ ਸ਼ਰਾਬ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ
Ad Position 24