23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੁਲਿਸ ਮੁਲਾਜ਼ਮ ਦੀ ਲੜਕੀ ਵਲੋਂ ਸ਼ੱਕੀ ਹਾਲਾਤ ’ ਚ ਖ਼ੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਲਾਈਨ ਵਿਚ ਪੁਲਿਸ ਮੁਲਾਜ਼ਮ ਦੀ ਲੜਕੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਮੁਸਕਾਨ ਕਪੂਰ ਪੁੱਤਰੀ ਕਿਸ਼ੋਰੀ ਲਾਲ ਵਜੋਂ ਕੀਤੀ ਗਈ ਹੈ, ਉਹ ਬੀ.

Ad Position 21
No active advertisement
ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਲਾਈਨ ਵਿਚ ਪੁਲਿਸ ਮੁਲਾਜ਼ਮ ਦੀ ਲੜਕੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਮੁਸਕਾਨ ਕਪੂਰ ਪੁੱਤਰੀ ਕਿਸ਼ੋਰੀ ਲਾਲ ਵਜੋਂ ਕੀਤੀ ਗਈ ਹੈ, ਉਹ ਬੀ.ਏ. ਦੀ ਪੜ੍ਹਾਈ ਕਰ ਰਹੀ ਸੀ ਅਤੇ ਉਸ ਨੇ ਆਪਣੇ ਘਰ ’ਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਇਮੀਗ੍ਰੇਸ਼ਨ ਦਫ਼ਤਰ ’ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਇਕ ਕਾਬੂ ਅਗਲੀ ਖ਼ਬਰ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫਤਰਾਂ ਦਾ ਕੰਮਕਾਜ ਰਿਹਾ ਪ੍ਰਭਾਵਿਤ
Ad Position 24