23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਵਿੱਤਰ ਰਮਾਇਣ ਭਾਰਤੀ ਸੰਸਕ੍ਰਿਤੀ ਦਾ ਇੱਕ ਮਜ਼ਬੂਤ ਥੰਮ੍ਹ ਹੈ-ਅਸ਼ਵਨੀ ਬੇਦੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਗਵਾਨ ਵਾਲਮੀਕਿ ਜੀ ਦੁਆਰਾ ਰਚਿਤ ਪਵਿੱਤਰ ਰਮਾਇਣ ਭਾਰਤੀ ਸੰਸਕ੍ਰਿਤੀ ਦਾ ਇੱਕ ਮਜ਼ਬੂਤ ਥੰਮ੍ਹ ਹੈ। ਇਹ ਸ਼ਬਦ ਸੰਤ ਅਸ਼ਵਨੀ ਬੇਦੀ ਜੀ ਨੇ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਲਈ ਭਾਵਾਧਸ ਆਗੂਆਂ ਤੋਂ ਸੱਦਾ ਪੱਤਰ ਮਿਲਣ ‘ਤੇ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਗਵਾਨ ਵਾਲਮੀਕਿ ਜੀ ਦੁਆਰਾ ਰਚਿਤ ਪਵਿੱਤਰ ਰਮਾਇਣ ਭਾਰਤੀ ਸੰਸਕ੍ਰਿਤੀ ਦਾ ਇੱਕ ਮਜ਼ਬੂਤ ਥੰਮ੍ਹ ਹੈ। ਇਹ ਸ਼ਬਦ ਸੰਤ ਅਸ਼ਵਨੀ ਬੇਦੀ ਜੀ ਨੇ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਲਈ ਭਾਵਾਧਸ ਆਗੂਆਂ ਤੋਂ ਸੱਦਾ ਪੱਤਰ ਮਿਲਣ ‘ਤੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੁਆਰਾ ਰਚਿਤ ਮਹਾਰਮਾਇਣ ਸਭ ਤੋਂ ਪ੍ਰਾਚੀਨ ਗ੍ਰੰਥਾਂ ਵਿੱਚੋਂ ਇੱਕ ਹੈ ਅਤੇ ਰਮਾਇਣ ਤੋਂ ਸਾਨੂੰ ਪਤਾ ਚੱਲਦਾ ਹੈ ਕਿ ਪਿਤਾ, ਪੁੱਤਰ, ਪਤਨੀ ਅਤੇ ਭਰਾ ਆਦਿ ਦਾ ਚਰਿਤਰ ਕਿਹੋ ਜਿਹਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਾ ਅਨੁਸਰਨ ਕਰਨਾ ਚਾਹੀਦਾ ਹੈ। ਇਸ ਦੌਰਾਨ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਸੱਦਾ ਪੱਤਰ ਮਿਲਣ ‘ਤੇ ਪ੍ਰਸਿੱਧ ਸਮਾਜ ਸੇਵਕ ਹਿਮਾਂਸ਼ੂ ਕਵਾਤਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਮਾਰਗਦਰਸ਼ਨ ਲੈ ਕੇ ਆਦਰਸ਼ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਭਾਰਤੀ ਸੰਸਕ੍ਰਿਤੀ ਵਿਚ ਮਹਾਰਮਾਇਣ ਵਰਗੇ ਮਹਾਨਤਮ ਗ੍ਰੰਥ ਦੀ ਰਚਨਾ ਕੀਤੀ ਜੋ ਮਾਨਵਤਾ ਦਾ ਮਾਰਗ ਦਰਸ਼ਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਦੀ ਜ਼ਿੰਮੇਵਾਰੀ ਉੱਥੋਂ ਦੇ ਨੌਜਵਾਨਾਂ ‘ਤੇ ਹੁੰਦੀ ਹੈ ਅਤੇ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਨੂੰ ਚੰਗੇ ਨਾਗਰਿਕ ਬਣ ਕੇ ਇੱਕ ਚੰਗੇ ਸਮਾਜ ਦਾ ਨਿਰਮਾਣ ਕਰਨਾ ਚਾਹੀਦਾ ਹੈ ਅਤੇ ਭਗਵਾਨ ਵਾਲਮੀਕਿ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਵਾਧਸ ਦੇ ਮੁੱਖ ਸੰਚਾਲਕ ਵਿਜੈ ਦਾਨਵ ਨੇ ਦੱਸਿਆ ਕਿ ਭਾਵਾਧਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ‘ਤੇ ਦਰੇਸੀ ਮੈਦਾਨ ਤੋਂ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਪ੍ਰਤੀ ਸਮਾਜ ਦੇ ਸਾਰੇ ਵਰਗਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਸ਼ੋਭਾ ਯਾਤਰਾ ਵਿੱਚ ਪਹੁੰਚ ਕੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਮੇਅਰ ਇੰਦਰਜੀਤ ਕੌਰ ਤੇ ਵਿਧਾਇਕ ਸੰਜੀਵ ਅਰੋੜਾ ਦੇ ਪਰਿਵਾਰ ਨੂੰ ਸੱਦਾ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਇਸ ਮੌਕੇ ਅਕਸ਼ੈ ਰਾਜ, ਸ਼ਾਮ ਬੋਹਤ, ਸੰਜੇ ਦਿਸ਼ਾਵਰ, ਅਸ਼ਵਨੀ ਭੀਲ, ਦੇਵ ਰਾਜ ਅਸੁਰ, ਮਹਿਕ ਸਿੰਘ ਚੌਹਾਨ, ਦੀਪੂ ਘਈ, ਬਨਵਾਰੀ ਲਾਲ, ਜਤਿੰਦਰ ਘਾਵੜੀ, ਸੁਰੇਸ਼ ਸ਼ੈਲੀ, ਕਨੌਜ ਦਾਨਵ, ਵਿਮਲ ਭੱਟੀ, ਰੋਹਿਤ ਸਹੋਤਾ, ਕ੍ਰਿਸ਼ਨਪਾਲ ਬੇਦੀ, ਅਜੇ ਸਭਰਵਾਲ, ਮਦਨ ਧਾਰੀਵਾਲ, ਸੋਨੀ ਦਿਸ਼ਾਵਰ, ਧਰਮਵੀਰ ਮਾਛਲ, ਸ਼ਿਵ ਬਿਡਲਾਨ, ਅਸ਼ੋਕ ਕੁਮਾਰ, ਪਵਨਦੀਪ ਲੁਹਾਰਾ ਕੁਮਾਰ, ਬਲਜੀਤ ਸਹੋਤਾ, ਵਿੱਕੀ ਲੰਬੜਦਾਰ, ਕਰਮਚੰਦ ਲੰਬੜਦਾਰ, ਸੰਜੇ ਲੰਬੜਦਾਰ, ਰਾਕੇਸ਼ ਲੰਬੜਦਾਰ, ਬਬਲੂ ਬਗਾਨੀਆ, ਮੁਕੇਸ਼ ਲੰਬੜਦਾਰ, ਅਮਨ ਬਹਿਨਵਾਲ, ਵਿੱਕੀ ਬਿਰਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਿੱਜੀ ਹਸਪਤਾਲ ਵਿਚ ਡਲਿਵਰੀ ਤੋਂ ਬਾਅਦ ਹੋਈ ਮਹਿਲਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਦਿੱਤਾ ਧਰਨਾ
Ad Position 24