ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਕੁਲਵੀਰ ਸਿੰਘ ਨੇ ਬੇਸਬਾਲ ’ ਚ ਜਿੱਤਿਆ ਸੋਨ ਤਗਮਾ
ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਕੁਲਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਕੁਲਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-14 ਬੇਸਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ।
ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਕੁਲਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਕੁਲਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ-14 ਬੇਸਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਕੁਲਵੀਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ 10 ਹਜ਼ਾਰ ਰੁਪਏ ਦਾ ਨਗਦ ਇਨਾਮ ਵੀ ਪ੍ਰਾਪਤ ਹੋਇਆ।ਸਕੂਲ ਦੀ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਕੁਲਵੀਰ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਸ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ।