ਸਪਰਿੰਗ ਡੇਲ ਸਕੂਲ ’ ਚ ਦੁਸਹਿਰੇ ਦੀ ਧੂਮ
ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂਮਾਨ ਦੇ ਰੂਪ ਧਾਰ ਕੇ ਰਾਮਲੀਲਾ ਦੀਆਂ ਝਾਕੀਆਂ ਪੇਸ਼ ਕੀਤੀਆਂ।
ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂਮਾਨ ਦੇ ਰੂਪ ਧਾਰ ਕੇ ਰਾਮਲੀਲਾ ਦੀਆਂ ਝਾਕੀਆਂ ਪੇਸ਼ ਕੀਤੀਆਂ। ਬੱਚਿਆਂ ਵਲੋਂ ਬਣਾਇਆ ਰਾਵਣ ਦਾ ਪੁਤਲਾ ਵੀ ਖਿੱਚ ਦਾ ਕੇਂਦਰ ਰਿਹਾ ਅਤੇ ਕਠਪੁਤਲੀ ਨਾਚ ਨੇ ਵੀ ਖੂਬ ਮਨੋਰੰਜਨ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਵਾਲੀਆ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਸ਼੍ਰੀ ਰਾਮ ਦੇ ਆਦਰਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ।