22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

29 ਵੇਂ ਸਤਿਸੰਗ ਸਮਾਗਮ ਸੰਬੰਧੀ ਹਰੇਕ ਵਰਗ ‘ ਚ ਉਤਸ਼ਾਹ - ਧੀਂਗਾਨ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ 25 ਅਕਤੂਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1:00 ਵਜੇ ਕਰਵਾਏ ਜਾ ਰਹੇ 29ਵੇਂ ਵਿਸ਼ਾਲ ਸਤਿਸੰਗ ਸਮਾਗਮ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਜਾਰੀ ਹਨ। ਸਤਿਸੰਗ ਸਮਾਗਮ ਸੰਬੰਧੀ ਅੱਜ ਭਾਜਪਾ ਪੰਜਾਬ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਅਕਾਲੀ ਆਗੂ ਆਰ.

Ad Position 21
No active advertisement
ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ 25 ਅਕਤੂਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1:00 ਵਜੇ ਕਰਵਾਏ ਜਾ ਰਹੇ 29ਵੇਂ ਵਿਸ਼ਾਲ ਸਤਿਸੰਗ ਸਮਾਗਮ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਜਾਰੀ ਹਨ। ਸਤਿਸੰਗ ਸਮਾਗਮ ਸੰਬੰਧੀ ਅੱਜ ਭਾਜਪਾ ਪੰਜਾਬ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਅਕਾਲੀ ਆਗੂ ਆਰ.ਡੀ. ਸ਼ਰਮਾ, ਅਸ਼ੋਕ ਥਾਪਰ, ਪ੍ਰਧਾਨ ਅਮਨਦੀਪ ਸਿੰਘ ਬਖ਼ਸ਼ੀ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 29ਵੇਂ ਵਿਸ਼ਾਲ ਸਤਿਸੰਗ ਸਮਾਗਮ ਦਾ ਪ੍ਰਬੰਧ ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ ਨੇੜੇ ਬਾਬਾ ਦੀਪ ਗੁਰਦੁਆਰਾ ਕੋਲ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਣਗੇ ਅਤੇ ਭਾਵਾਧਸ ਦੇ ਧਰਮਗੁਰੂ ਸਵਾਮੀ ਸ਼ਿਵ ਅਨਾਰਿਆ ਜੀ ਪ੍ਰਵਚਨ ਕਰਨਗੇ, ਜਦੋਂ ਕਿ ਇਸ ਸਤਿਸੰਗ ਸਮਾਗਮ ਵਿਚ ਪਵਨ ਦਾਵ੍ਰਿੜ, ਰਾਕੇਸ਼ ਰਾਹੀਂ ਅਤੇ ਸੰਦੀਪ ਸੋਨੂੰ ਵਲੋਂ ਭਗਵਾਨ ਵਾਲਮੀਕਿ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ। ਇਸ ਦੌਰਾਨ ਨਰੇਸ਼ ਧੀਂਗਾਨ ਵਲੋਂ ਸਤਿਸੰਗ ਸਮਾਗਮ ਦੀ ਤਿਆਰੀਆਂ ਸੰਬੰਧੀ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿਚ ਵੱਡੇ ਪੱਧਰ ’ਤੇ ਮੀਟਿੰਗਾਂ ਕਰਕੇ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਵਾਧਸ ਦੇ ਕੇਂਦਰੀ, ਪੰਜਾਬ ਅਤੇ ਜ਼ਿਲ੍ਹਾ ਪੱਧਰ ਦੇ ਆਗੂ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਨਗੇ, ਜਦੋਂ ਕਿ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸਮਾਜਿਕ ਖੇਤਰ ਵਿਚ ਵਧੀਆ ਪ੍ਰਾਪਤੀ ਕਰਨ ਵਾਲੇ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਰਵੀ ਮਤੰਗ, ਵਿੱਕੀ ਸਹੋਤਾ, ਅਜੇਪਾਲ ਦਿਸ਼ਾਵਰ, ਸੁਸ਼ੀਲ ਰੱਤੀ, ਸੁਮਿਤ ਚੌਟਾਲਾ, ਰਾਜਵੀਰ ਚੌਟਾਲਾ, ਮਨੋਜ ਕੁਮਾਰ, ਪਿੰਕਾ ਚੰਡਾਲਿਆ, ਮੰਗਤ ਰਾਮ, ਸੁਭਾਸ਼ ਸੌਦੇ, ਪ੍ਰਦੀਪ ਲਾਂਬਾ, ਵਰੁਣ ਰਾਜ, ਸੋਨੂੰ ਫੁੱਲਾਂਵਾਲ, ਪੱਪੂ ਬੇਦੀ, ਰਾਜੇਸ਼ ਟਾਂਕ, ਜਸ਼ਨਦੀਪ ਸਿੰਘ, ਹਰਜੋਤ ਸਿੰਘ, ਰਾਕੇਸ਼ ਸਹੋਤਾ, ਰਾਜਨ ਪਰੋਚਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ 12 ਤੋਂ 16 ਨਵੰਬਰ ਤੱਕ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਜਾਂਚ ਸੀ.ਬੀ.ਆਈ ਹਵਾਲੇ ਹੋਣ ਨਾਲ ਪਰਿਵਾਰ ਨੂੰ ਇਨਸਾਫ਼ ਮਿਲਣ ਦੇ ਨਾਲ ਅਸਲ ਸੱਚ ਲੋ...
Ad Position 24