22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਦਗੀ ਨਾਲ ਮਨਾਇਆ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ,

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ 48ਵਾਂ ਪੰਜਾਬੀ ਸੱਭਿਆਚਾਰਿਕ ਮੇਲਾ ਕਰਵਾਇਆ ਗਿਆ।

Ad Position 21
No active advertisement
ਪ੍ਰੋਫੈਸਰ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਰਜੀਵ ਕੁਮਾਰ ਲਵਲੀ, ਉਨ੍ਹਾਂ ਨਾਲ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਨਿਰਮਲ ਜੋੜਾ, ਜਸਵੰਤ ਸਿੰਘ ਛਾਪਾ ਅਤੇ ਹੋਰ। ਅਜੀਤ ਤਸਵੀਰ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ 48ਵਾਂ ਪੰਜਾਬੀ ਸੱਭਿਆਚਾਰਿਕ ਮੇਲਾ ਕਰਵਾਇਆ ਗਿਆ। ਇਸ ਤੋਂ ਪਹਿਲਾਂ, ਪੰਜਾਬੀ ਭਵਨ ਨੇੜੇ ਸਥਿਤ ਉਨ੍ਹਾਂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਲਵਲੀ ਅਤੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉੱਥੇ ਹੀ ਮੇਲੇ ਵਿਚ ਪਹੁੰਚੇ ਗਾਇਕਾਂ, ਕਵੀਆਂ ਅਤੇ ਸਾਹਿਤਕਾਰਾਂ ਵਲੋਂ ਆਪਣੇ ਵਿਲੱਖਣ ਅੰਦਾਜ਼ ਵਿਚ ਪ੍ਰੋਫੈਸਰ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਲਵਲੀ ਅਤੇ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਜਗਦੇਵ ਸਿੰਘ ਜੱਸੋਵਾਲ ਦੇ ਪ੍ਰੋਫੈਸਰ ਮੋਹਨ ਸਿੰਘ ਬਹੁਤ ਨਜ਼ਦੀਕੀ ਅਤੇ ਪਿਆਰੇ ਮਿੱਤਰ ਸਨ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਮੋਹਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਜਨਮ ਦਿਵਸ ਮੌਕੇ ਸੱਭਿਆਚਾਰਕ ਮੇਲੇ ਕਰਵਾਉਣ ਦੀ ਸ਼ੁਰੂਆਤ ਜਗਦੇਵ ਸਿੰਘ ਜੱਸੋਵਾਲ ਵਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਪੰਜਾਬੀ ਸੱਭਿਆਚਾਰ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਨ੍ਹਾਂ ਮੇਲਿਆਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਗਾਇਕ ਅਤੇ ਕਵੀ ਹਿੱਸਾ ਲੈਂਦੇ ਹਨ ਅਤੇ ਪੰਜਾਬੀ ਮਾਂ-ਬੋਲੀ ਤੇ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਵਲੋਂ ਹਰ ਸਾਲ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਸਤਿਕਾਰ ਸਹਿਤ ਨਮਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਾਉਂਡੇਸ਼ਨ ਵੱਲੋਂ ਅਗਲੇ ਸਾਲ ਹੋਰ ਵੱਡੇ ਪੱਧਰ ਤੇ ਮੇਲਾ ਮਨਾਇਆ ਜਾਵੇਗਾ। ਇਸ ਮੌਕੇ ਪ੍ਰਗਟ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਧਾਲੀਵਾਲ, ਜਸਵੰਤ ਸਿੰਘ ਛਾਪਾ, ਕੇ. ਕੇ. ਬਾਵਾ, ਪਵਨ ਦੀਵਾਨ, ਨਿਰਮਲ ਜੋੜਾ, ਅਮਰਿੰਦਰ ਸਿੰਘ ਜੱਸੋਵਾਲ, ਪ੍ਰਿਥੀਪਾਲ ਸਿੰਘ ਬਟਾਲਾ, ਮਲਕੀਅਤ ਸਿੰਘ ਦਾਖਾ, ਕੁਲਜੀਤ ਸਿੰਘ ਸ਼ੰਕਰ, ਸੁਸ਼ੀਲ ਮਲਹੋਤਰਾ, ਗੋਲਡੀ, ਵਿੰਕਲ ਸਮੇਤ ਹੋਰ ਕਈ ਸ਼ਖ਼ਸੀਅਤਾਂ ਵੀ ਮੌਜੂਦ ਸਨ। ਅਯੋਜਨ ਵਿੱਚ ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਅਧਿਆਪਕਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਯਸ਼ਪਾਲ ਸ਼ਰਮਾ ਸਨਮਾਨਿਤ ਅਗਲੀ ਖ਼ਬਰ ਰਾਮਾਇਣ ਦੀ ਰਚਨਾ ਕਰਨ ਵਾਲੇ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਹਲਕਾ ਦੱਖਣੀ ਵਿਚ ਮਨਾਵਾਂਗੇ 25 ਨੂੰ-ਬਾਵਾ, ਭੱਲਾ
Ad Position 24