ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਯਸ਼ਪਾਲ ਸ਼ਰਮਾ ਸਨਮਾਨਿਤ
ਡਾਬਾ/ਲੁਹਾਰਾ, 22 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਵਾਰਡ ਨੰਬਰ 41 ਦੇ ਆਮ ਆਦਮੀ ਪਾਰਟੀ ਦੇ ਆਗੂ ਯਸ਼ਪਾਲ ਸ਼ਰਮਾ ਨੂੰ ਪਾਰਟੀ ਵੱਲੋਂ ਅਹਿਮ ਅਹੁਦਾ ਦਿੱਤੇ ਜਾਣ ਤੇ ਆ ਪਣੇ ਦਫਤਰ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਸ਼ਰਮਾ ਨੂੰ ਪਾਰਟੀ ਨੇ ਲੁਧਿਆਣਾ ਸ਼ਹਿਰੀ ਦੇ ਟਰੇਡ ਵਿੰਗ ਦਾ ਜਿ਼ਲ੍ਹਾ ਉਪ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
ਡਾਬਾ/ਲੁਹਾਰਾ, 22 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਵਾਰਡ ਨੰਬਰ 41 ਦੇ ਆਮ ਆਦਮੀ ਪਾਰਟੀ ਦੇ ਆਗੂ ਯਸ਼ਪਾਲ ਸ਼ਰਮਾ ਨੂੰ ਪਾਰਟੀ ਵੱਲੋਂ ਅਹਿਮ ਅਹੁਦਾ ਦਿੱਤੇ ਜਾਣ ਤੇ ਆ ਪਣੇ ਦਫਤਰ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਸ਼ਰਮਾ ਨੂੰ ਪਾਰਟੀ ਨੇ ਲੁਧਿਆਣਾ ਸ਼ਹਿਰੀ ਦੇ ਟਰੇਡ ਵਿੰਗ ਦਾ ਜਿ਼ਲ੍ਹਾ ਉਪ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸ ਜੌਹਰ ਨੇ ਆਖਿਆ ਕਿ ਯਸ਼ਪਾਲ ਸ਼ਰਮਾ ਬਹੁਤ ਮਿਹਨਤੀ ਆਗੂ ਹਨ ਜਿਹੜੇ ਕਿ ਕਾਫੀ ਅਰਸੇ ਤੋਂ ਨਿਧੜਕ ਹੋ ਕੇ ਦਿਨ ਰਾਤ ਪਾਰਟੀ ਦੀ ਸੇਵਾ ਕਰ ਰਹੇ ਹਨ। ਉਹਨਾਂ ਆਖਿਆ ਕਿ ਨਵਾਂ ਅਹੁਦਾ ਮਿਲਣ ਤੇ ਉਹਨਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਉਹ ਹੋਰ ਵੀ ਵਧੇਰੇ ਤਨਦੇਹੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸੇਵਾ ਕਰਨਗੇ। ਸ਼ਰਮਾ ਨੇ ਦੱਸਿਆ ਕਿ ਉਹ ਕਾਫੀ ਸਾਲਾਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਇਹ ਅਹੁਦਾ ਮਿਲਣ ਤੇ ਪਾਰਟੀ ਦੇ ਧੰਨਵਾਦੀ ਹਨ। ਉਹਨਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਬੜੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਧਰਮਪਾਲ ਸਿੰਘ, ਕੁਲਬੀਰ ਸਿੰਘ ਅਤੇ ਹੋਰ ਕਈ ਸ਼ਖਸ਼ੀਅਤਾਂ ਮੌਜੂਦ ਸਨ।