23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਲੱਕੀ ਵਲੋਂ ਜੀ.ਐਸ.ਟੀ. ਰਿਫੰਡ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਲੁਧਿਆਣਾ, 23 ਅਕਤੂਬਰ (ਜਤਿੰਦਰ ਭੰਬੀ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਜ਼ ਐਸੋਸੀਏਸ਼ਨ (ਯੂ. ਸੀ.

Ad Position 21
No active advertisement
ਹਰਸਿਮਰਜੀਤ ਸਿੰਘ ਲੱਕੀ 24-10-2026
ਲੁਧਿਆਣਾ, 23 ਅਕਤੂਬਰ (ਜਤਿੰਦਰ ਭੰਬੀ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਵਲੋਂ ਸਾਈਕਲ ਅਤੇ ਸਾਈਕਲ ਪਾਰਟਸ ਉਦਯੋਗ ਦੇ ਲਬਿੰਤ ਜੀ.ਐਸ.ਟੀ. ਰਿਫੰਡ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਮੰਗ ਪੱਤਰ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਇਆਂ ਐਸੋਸੀਏਸ਼ਨ ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਨੇ ਦੱਸਿਆ ਕਿ ਪੰਜਾਬ ਦੇ ਸਾਈਕਲ ਉਦਯੋਗ ਦਾ ਜੀ.ਐਸ.ਟੀ. ਰਿਫੰਡ ਪਿਛਲੇ 8-10 ਮਹੀਨਿਆਂ ਤੋਂ ਲੰਬਿਤ ਪਏ ਹਨ, ਜਿਸ ਕਰਕੇ ਕਾਰੋਬਾਰੀਆਂ ਨੂੰ ਕਾਰੋਬਾਰ ਚਲਾਉਣੇ ਔਖੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ ਗਿਆ ਹੈ, ਉਥੇ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਟੈਕਸੇਸ਼ਨ ਕਮਿਸ਼ਨਰ ਅਲੋਕ ਸ਼ੇਖਰ ਅਤੇ ਵਰਣ ਰਜ਼ੂਮ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ। ਉਨ੍ਹਾਂ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੇ ਕਾਰੋਬਾਰਾਂ ਪਹਿਲਾਂ ਹੀ ਕਈ ਕਿਸਮ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪੂੰਜੀ ਫਸੀ ਹੋਣ ਕਰਕੇ ਕਾਰੋਬਾਰੀਆਂ ਨੂੰ ਜਿੱਥੇ ਕੱਚਾ ਮਾਲ ਖ਼ਰੀਦਣ ਵਿਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਉਨ੍ਹਾਂ ਨੂੰ ਹੋਰ ਜ਼ਰੂਰੀ ਖ਼ਰਚੇ ਅਤੇ ਤਨਖ਼ਾਹਾਂ ਦੇਣੀਆਂ ਔਖੀਆਂ ਹੋਈਆਂ ਪਈਆਂ ਹਨ । ਇਸ ਸਬੰਧੀ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਲੰਬਿਤ ਰਿਫੰਡਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਰਿਫੰਡ ਲਈ ਸਮਾਂਬੱਧ ਪ੍ਰਣਾਲੀ ਲਾਗੂ ਕੀਤੀ ਜਾਵੇ ਅਤੇ ਜੀ.ਐਸ.ਟੀ. ਰਿਫੰਡ ਨਿਗਰਾਨੀ ਕਮੇਟੀ ਬਣਾਈ ਜਾਵੇ ਅਤੇ ਜੀ.ਐਸ.ਟੀ. ਦਰਾਂ ਵਿਚ ਅੰਤਰ ਕਾਰਨ ਉਦਯੋਗਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਕੱਢਿਆ ਜਾਵੇ ਤਾਂ ਕਿ ਕਿ ਉਦਯੋਗਾਂ ਦੀ ਵਿੱਤੀ ਸਥਿਤੀ ਮਜ਼ਬੂਤ ਹੋਵੇ, ਰੁਜ਼ਗਾਰ ਸੁਰੱਖਿਅਤ ਰਹੇ ਅਤੇ ਪੰਜਾਬ ਦੇ ਸਾਈਕਲ ਨਿਰਮਾਣ ਉਦਯੋਗ ਦਾ ਵਿਕਾਸ ਜਾਰੀ ਰਹੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ‘ ਤੇਰੇ ਤੋਂ ਉਹਲੇ ਕਦੇ ਨਾ ਹੋਸਾ ’ ਹੋਇਆ... ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਭੰਗੜਾ ਟੀਮ ਨੇ ਸੋਨ ਤਗਮਾ ਜਿੱਤਿਆ
Ad Position 24