23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਇਕ ਗਰੇਵਾਲ ਵਲੋਂ 41 ਲੱਖ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ

ਲੁਧਿਆਣਾ, 23 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਵਾਰਡ ਨੰਬਰ 15 ਦੇ ਅਧੀਨ ਪੈਂਦੇ ਟਿੱਬਾ ਰੋਡ, ਸੰਧੂ ਕਾਲੋਨੀ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-10-2026
ਲੁਧਿਆਣਾ, 23 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਵਾਰਡ ਨੰਬਰ 15 ਦੇ ਅਧੀਨ ਪੈਂਦੇ ਟਿੱਬਾ ਰੋਡ, ਸੰਧੂ ਕਾਲੋਨੀ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਕਰੀਬ 41 ਲੱਖ ਦੀ ਲਾਗਤ ਨਾਲ ਬਣਨ ਜਾ ਰਹੀ ਟਿੱਬਾ ਰੋਡ ਤੋਂ ਸੰਧੂ ਕਾਲੋਨੀ ਦੀ ਸੜਕ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵਿਕਾਸ ਕਾਰਜ ਆਉਣ ਵਾਲੇ ਥੋੜ੍ਹੇ ਦਿਨਾਂ ‘ਚ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੜਕ ਦੀ ਹਾਲਤ ਜ਼ਿਆਦਾ ਖ਼ਰਾਬ ਹੈ। ਇਸ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ। ਸੋ ਇਲਾਕਾ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਹਨਾਂ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦੇ ਵਿਕਾਸ ਕੰਮਾਂ ਲਈ ਵਿਧਾਇਕ ਗਰੇਵਾਲ ਕੋਲ ਮੰਗ ਰੱਖੀ ਗਈ ਹੈ ਤਾਂ ਉਨ੍ਹਾਂ ਨੇ ਫ਼ੌਰੀ ਤੌਰ ’ਤੇ ਉਸ ਨੂੰ ਪੂਰਾ ਕੀਤਾ ਹੈ। ਇਸ ਮੌਕੇ ’ਤੇ ਸੁਰਜੀਤ ਸਿੰਘ ਠੇਕੇਦਾਰ, ਕੌਂਸਲਰ ਜਸਪ੍ਰੀਤ ਕੌਰ, ਗੁਰਜੀਤ ਸਿੰਘ, ਸੁਖਵੰਤ ਸੁੱਖਾ, ਬਾਜ ਸਿੰਘ ਸਿੱਧੂ, ਵਰੁਣ ਸਹਿਗਲ, ਸ਼ੋਭਾ ਸ਼ਰਮਾ, ਮਨਜੀਤ ਸਿੰਘ, ਗੁਰਨਾਮ ਸਿੰਘ ਗਾਮਾ, ਹਰਜੀਤ ਸਿੰਘ, ਵਿੱਕੀ ਵਰਮਾ ਅਤੇ ਸਤੀਸ਼ ਚੌਧਰੀ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ . ਆਈ . ਐਮ . ਟੀ . ਵਿਖੇ “ ਪ੍ਰਤਿਭਾ 2026” ਅੰਤਰ - ਸਕੂਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਲਕਾ ਦੱਖਣੀ ਦੇ ਸਾਰੇ ਵਾਰਡਾਂ ’ਚ ਸਫ਼ਾਈ ਮੁਹਿੰਮ ਚਲਾਈ ਜਾਵੇ ਅਤੇ ਓਵਰਫਲੋਅ ਸੀਵਰੇਜ ਦੀ ਸਮੱਸਿਆ ਦਾ ਕੀਤਾ ਜਾਵੇ ਹੱਲ -ਚੀ...
Ad Position 24