ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਬੇਅਦਬੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਸਬੰਧੀ ਮੁੱਖ ਹੈਡ ਗ੍ਰੰਥੀ ਕੁਲਦੀਪ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਜੈ ਪ੍ਰਕਾਸ਼ ਪੁੱਤਰ ਕਪਲੇਸ਼ਵਰ ਵਾਸੀ ਤਾਜਪੁਰ ਰੋਡ ਖਿਲਾਫ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਸਬੰਧੀ ਮੁੱਖ ਹੈਡ ਗ੍ਰੰਥੀ ਕੁਲਦੀਪ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਜੈ ਪ੍ਰਕਾਸ਼ ਪੁੱਤਰ ਕਪਲੇਸ਼ਵਰ ਵਾਸੀ ਤਾਜਪੁਰ ਰੋਡ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਬੀਤੇ ਦਿਨ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਅਤੇ ਜੁੱਤੀਆਂ ਪਾ ਕੇ ਦਾਖਲ ਹੋ ਗਿਆ ਅਤੇ ਉੱਥੇ ਲੱਗੀਆਂ ਸ਼੍ਰੀ ਗੁਰੂ ਰਵਿਦਾਸ ਸਾਹਿਬ ਅਤੇ ਬਾਬਾ ਸਾਹਿਬ ਅੰਬੇਦਕਰ ਜੀ ਦੀਆਂ ਫੋਟੋਆਂ ਨੂੰ ਪਾੜ ਦਿੱਤਾ। ਜਦੋਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਦੋਸ਼ੀਆਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।