25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਬਕਾ ਕੈਬਨਿਟ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਸਰਕਲ ਮੇਹਰਬਾਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਅਹੁਦੇਦਾਰਾਂ ਦਾ ਸਨਮਾਨ

ਭਾਮੀਆਂ ਕਲਾਂ/ਲੁਧਿਆਣਾ, 24 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਰਾਹੋਂ ਰੋਡ ਤੇ ਸਥਿਤ ਇਕ ਨਿੱਜੀ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਲ ਮੇਹਰਬਾਨ ਦੇ ਅਹੁਦੇਦਾਰਾਂ ਦੇ ਸਨਮਾਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਕਲ ਮੇਹਰਬਾਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਵੱਡੀ ਗਿਣਤੀ ‘ਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਈ ਜਾਵੇਗੀ।

Ad Position 21
No active advertisement
ਸਵ. ਅਜਾਇਬ ਸਿੰਘ ਹੁੰਦਲ 25-10-2026
ਭਾਮੀਆਂ ਕਲਾਂ/ਲੁਧਿਆਣਾ, 24 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਰਾਹੋਂ ਰੋਡ ਤੇ ਸਥਿਤ ਇਕ ਨਿੱਜੀ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਲ ਮੇਹਰਬਾਨ ਦੇ ਅਹੁਦੇਦਾਰਾਂ ਦੇ ਸਨਮਾਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਕਲ ਮੇਹਰਬਾਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਵੱਡੀ ਗਿਣਤੀ ‘ਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਾਰੀ ਕੀਤੇ ਗਏ ਪੈਫਲੈਂਟ ਵੀ ਵੱਖ-ਵੱਖ ਪਿੰਡਾਂ ਤੋਂ ਆਏ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵੰਡੇ ਗਏ। ਇਸ ਮੌਕੇ ਹਲਕਾ ਕੁਆਰਡੀਨੇਟਰ ਹਰਨੇਕ ਸਿੰਘ ਰਾਣਾ ਨੇ ਜਿੱਥੇ ਸਰਕਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਆਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਸਰਕਲ ਮੇਹਰਬਾਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਪੀ.ਏ.ਸੀ. ਮੈਂਬਰ ਇਕਬਾਲ ਸਿੰਘ ਬਿੱਟੂ ਕਾਨੂੰਗੋ, ਗੁਰਸੇਵਕ ਸਿੰਘ ਵਾਲੀਆ, ਮਨਪ੍ਰੀਤ ਸਿੰਘ, ਹਰਨੇਕ ਸਿੰਘ ਕਸ਼ਮੀਰ ਨਗਰ, ਮਨਜੀਤ ਸਿੰਘ ਗਰੇਵਾਲ, ਪਰਮਜੋਤ ਸਿੰਘ ਗਰੇਵਾਲ, ਬੂਟਾ ਸਾਬਕਾ ਸਰਪੰਚ, ਜੱਸੀ ਹਵਾਸ, ਗਿੱਲ ਸ਼ੇਰਪੁਰ, ਗੁਰਸਾਗਰ ਮੇਹਰਬਾਨ, ਗੁਰਦੀਪ ਸਿੰਘ ਬਿੱਲਾ, ਹਰਪਾਲ ਸਿੰਘ ਬਠਲਾ, ਪ੍ਰਭਪ੍ਰੀਤ ਸਿੰਘ ਬਠਲਾ, ਭਵਨਜੋਤ ਸਿੰਘ ਬਠਲਾ ਸਮੇਤ ਵੱਡੀ ਗਿਣਤੀ ‘ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਰਾਹੋਂ ਰੋਡ ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਕਰੀਬ 8.5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਕੰਮ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਬੇਅਦਬੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24