25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕ ਗਰੇਵਾਲ ਵਲੋਂ ਰਾਹੋਂ ਰੋਡ ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਕਰੀਬ 8.5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਕੰਮ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕ ਹੋਏ ਬਾਗ਼ੋਬਾਗ਼

ਲੁਧਿਆਣਾ, 24 ਅਕਤੂਬਰ(ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਅੱਜ ਰਾਹੋਂ ਰੋਡ ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਰੀਬ 8.

Ad Position 21
No active advertisement
ਅਜੀਤ ਡੈਸਕ 25-10-2026
ਲੁਧਿਆਣਾ, 24 ਅਕਤੂਬਰ(ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਅੱਜ ਰਾਹੋਂ ਰੋਡ ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਰੀਬ 8.5 ਕਰੋੜ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਗਰੇਵਾਲ ਭੋਲਾ ਨੇ ਰਾਹੋਂ ਰੋਡ ਅਤੇ ਇਸ ਦੇ ਨਾਲ ਲੱਗਦੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤੁਹਾਡੀ ਸਭ ਤੋਂ ਵੱਡੀ ਮੁਸ਼ਕਿਲ ਦਾ ਅੱਜ ਹੱਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਤੁਹਾਡੇ ਅਸ਼ੀਰਵਾਦ ਸਦਕਾ ਹੀ ਸੰਭਵ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਤੋਂ ਲਟਕਿਆ ਹਲਕਾ ਪੂਰਬੀ ਦਾ ਸਭ ਤੋਂ ਵੱਡਾ ਮੁੱਦਾ ਰਾਹੋਂ ਰੋਡ ਜੋ ਕਿ ਹਮੇਸ਼ਾ ਜਿੱਥੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਦਾ ਰਿਹਾ, ਉਥੇ ਹੀ ਚੋਣਾਂ ਮੌਕੇ ਹਰ ਪਾਰਟੀ ਨੇ ਇਸ ਮੁੱਦੇ ਨੂੰ ਹੱਲ ਕਰਨ ਦਾ ਵਾਅਦਾ ਤਾਂ ਜ਼ਰੂਰ ਕੀਤਾ ਪਰ ਨਿਭਾਇਆ ਕਿਸੇ ਨੇ ਨਹੀਂ। ਵਿਧਾਇਕ ਗਰੇਵਾਲ ਭੋਲਾ ਨੇ ਸੂਬੇ ਦੀਆਂ ਸਾਬਕਾ ਸਰਕਾਰਾਂ ਤੇ ਵਰ੍ਹਦਿਆਂ ਕਿਹਾ ਕਿ ਸਾਬਕਾ ਸਰਕਾਰਾਂ ਦੇ ਨੁਮਾਇੰਦਿਆਂ ਨੇ ਕਾਗ਼ਜ਼ਾਂ ਤੇ ਕਿਤਾਬਾਂ ‘ਚ ਤਾਂ ਜ਼ਰੂਰ ਹਜ਼ਾਰਾਂ ਕਰੋੜਾਂ ਦੇ ਵਿਕਾਸ ਦਿਖਾਏ, ਪਰ ਹਕੀਕਤ ਇਸ ਤੋਂ ਲੱਖਾਂ ਕੋਹਾਂ ਦੂਰ ਨਜ਼ਰ ਆਈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨੂੰ, ਜੋ ਵੀ ਗਰੰਟੀਆਂ ਦਿੱਤੀਆਂ ਉਨ੍ਹਾਂ ਨੂੰ 100 ਫ਼ੀਸਦੀ ਪੂਰਾ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਵਿਧਾਇਕ ਗਰੇਵਾਲ ਭੋਲਾ ਨੇ ਇਲਾਕਾ ਵਾਸੀਆਂ ਨੂੰ ਕਿਹਾ ਕਿ ਤੁਸੀਂ ਆਪਣਾ ਭਰੋਸਾ ਇਸੇ ਤਰ੍ਹਾਂ ਕਾਇਮ ਰੱਖਣਾ ਅਸੀਂ ਤੇ ਸਾਡੀ ਪੂਰੀ ਟੀਮ ਹਲਕਾ ਪੂਰਬੀ ਵਿਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਵੇਗੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਰਾਹੋਂ ਰੋਡ ਅਤੇ ਨਾਲ ਲੱਗਦੇ ਇਲਾਕਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਪ੍ਰੋਜੈਕਟ ਨੂੰ ਮਿਥੇ ਸਮੇਂ ਅਨੁਸਾਰ ਮੁਕੰਮਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ। ਇਸ ਮੌਕੇ ਕੌਂਸਲਰ ਜਗਦੀਸ਼ ਦੀਸ਼ਾ, ਭੂਸ਼ਣ ਸ਼ਰਮਾ, ਦਿਨੇਸ਼ ਸ਼ਰਮਾ, ਕੌਂਸਲਰ ਲਖਵਿੰਦਰ ਚੌਧਰੀ, ਗੁਰਮੀਤ ਮੀਤਾ, ਜਗੀਰ ਪ੍ਰਧਾਨ, ਗੁਰਚਰਨ ਸਿੰਘ, ਰਵਿੰਦਰ ਸਿੰਘ ਰਾਜੂ, ਗੱਗੀ ਸ਼ਰਮਾ, ਭਾਰਤ ਭੂਸ਼ਣ ਮਿੱਠੂ, ਰਾਜਵਿੰਦਰ ਔਲਖ, ਮੁਕੇਸ਼ ਚੌਧਰੀ, ਪ੍ਰਿੰਸ, ਕੇਸਰ ਚੌਧਰੀ, ਅਮਰੀਕ ਸਿੰਘ, ਦੀਪੂ ਮਹਿਰਾ, ਅਸ਼ਵਨੀ ਕੁਮਾਰ, ਏਕ ਜੋਤ ਸਿੰਘ , ਐਕਸ ਇਨ ਬਲਜਿੰਦਰ ਸਿੰਘ, ਐਸ.ਡੀ.ਓ. ਸੁਖਦੀਪ ਸਿੰਘ, ਜੇਈ ਰਮਨਦੀਪ ਸਿੰਘ ਅਤੇ ਲੱਖਾ ਮਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਬੋਟਿਕ ਤਕਨੀਕ ਨਾਲ ਗੋਡਿਆਂ ਦੇ ਆਪਰੇਸ਼ਨ ਕਰਨ ਵਿੱਚ ਡਾ . ਏ . ਐੱਸ . ਪਾਸੀ ਨੇ ਹਾਸਿਲ ਕੀਤੀ ਵਿਸ਼ੇਸ਼ ਪਛਾਣ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਸਰਕਲ ਮੇਹਰਬਾਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ...
Ad Position 24