ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲੁਧਿਆਣਾ ਸਮੂੰਹ ਸੰਗਤ ਨੇ ਮਨੋਹਰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਤਰਨਜੀਤ ਸਿੰਘ, ਚਰਨਜੀਤ ਸਿੰਘ, ਤੇਜਿੰਦਰਪਾਲ ਸਿੰਘ, ਰਮਨਦੀਪ ਸਿੰਘ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।