25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਿਸ਼ਨ ਜੀਵਨੀ ਤਹਿਤ ਐਮ . ਟੀ . ਪੀ . ਕਿੱਟਾਂ ਦੀ ਗੈਰ - ਕਾਨੂੰਨੀ ਵਿਕਰੀ ਰੋਕਣ ਲਈ ਮੈਡੀਕਲ ਸਟੋਰਾਂ ਦੀ ਜਾਂਚ

ਲੁਧਿਆਣਾ, 24 ਅਕਤੂਬਰ (ਡਾ. ਤਰਲੋਚਨ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਆਈ.

Ad Position 21
No active advertisement
ਅਜੀਤ ਡੈਸਕ 25-10-2026
ਲੁਧਿਆਣਾ, 24 ਅਕਤੂਬਰ (ਡਾ.ਤਰਲੋਚਨ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮ.ਟੀ.ਪੀ.) ਕਿੱਟਾਂ ਦੀ ਗੈਰ-ਕਾਨੂੰਨੀ ਵਿਕਰੀ, ਖਰੀਦ ਅਤੇ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਜੀਵਨੀ ਤਹਿਤ ਜਾਂਚ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਡਰੱਗਜ਼ ਕੰਟਰੋਲ ਅਫ਼ਸਰ ਲੁਧਿਆਣਾ -2 ਅਮਰਜੀਤ ਸਿੰਘ ਵੱਲੋਂ ਪਿੰਡ ਗੋਬਿੰਦਗੜ੍ਹ, ਲੁਧਿਆਣਾ ਵਿਖੇ ਦੋ ਮੈਡੀਕਲ ਸਟੋਰਾਂ ਜਿਨ੍ਹਾਂ ਵਿੱਚ ਬਾਵਾ ਜੀ ਮੈਡੀਕਲ ਹਾਲ ਅਤੇ ਨਵਜੋਤ ਮੈਡੀਕਲ ਸਟੋਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਬਾਵਾ ਜੀ ਮੈਡੀਕਲ ਹਾਲ ਵਿਖੇ ਇੱਕ ਐਮ.ਟੀ.ਪੀ. ਕਿੱਟ ਵਿਕਰੀ ਅਤੇ ਵੰਡ ਲਈ ਸਟਾਕ ਕੀਤੀ ਹੋਈ ਪਾਈ ਗਈ। ਇਸ ਤੋਂ ਇਲਾਵਾ ਦੋਵਾਂ ਮੈਡੀਕਲ ਸਟੋਰਾਂ ਵਿੱਚ ਹੋਰ ਆਮ ਉਲੰਘਣਾਵਾਂ ਵੀ ਸਾਹਮਣੇ ਆਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਜੀਵਨੀ ਤਹਿਤ ਇਹ ਮੁਹਿੰਮ ਮਹਿਲਾਵਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ, ਐਮ.ਟੀ.ਪੀ. ਕਿੱਟਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਰੋਕਣ ਅਤੇ ਸਬੰਧਤ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਨਿਰੀਖਣ ਜਾਰੀ ਰਹਿਣਗੇ ਤਾਂ ਜੋ ਦਵਾਈਆਂ ਦੀ ਵਿਕਰੀ ਵਿੱਚ ਕਾਨੂੰਨੀ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕੀਤਾ-ਬੈਂਸ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
Ad Position 24