95 ਵਾਰਡ, 49 ਮਤੇ, ਬਾਕੀਆਂ ਦੀਆਂ ਫਾਇਲਾਂ ਕਿਥੇ?
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ 27 ਅਕਤੂਬਰ ਨੂੰ ਹੋਣ ਵਾਲੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਵਿਕਾਸ ਕਾਰਜਾਂ ਦੀਆਂ ਫਾਇਲਾਂ ਨੂੰ ਲੈਕੇ ਸਵਾਲ ਖੜ੍ਹੇ ਹੋ ਗਏ ਹਨ। ਵਾਰਡ ਨੰਬਰ 26 ਦੇ ਕੌਂਸਲਰ ਅਤੇ ਵਿੱਤ ਤੇ ਠੇਕਾ ਕਮੇਟੀ ਮੈਂਬਰ ਗੌਰਵ ਭੱਟੀ ਨੇ ਕਿਹਾ ਹੈ ਕਿ 9 5 ਵਾਰਡਾਂ ਦੇ ਕੌਂਸਲਰਾਂ ਵਲੋਂ ਵਿਕਾਸ ਕਾਰਜਾਂ ਨਾਲ ਸਬੰਧਤ ਫਾਈਲਾਂ ਦਿੱਤੀਆਂ ਗਈਆਂ ਹਨ।
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ 27 ਅਕਤੂਬਰ ਨੂੰ ਹੋਣ ਵਾਲੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਵਿਕਾਸ ਕਾਰਜਾਂ ਦੀਆਂ ਫਾਇਲਾਂ ਨੂੰ ਲੈਕੇ ਸਵਾਲ ਖੜ੍ਹੇ ਹੋ ਗਏ ਹਨ। ਵਾਰਡ ਨੰਬਰ 26 ਦੇ ਕੌਂਸਲਰ ਅਤੇ ਵਿੱਤ ਤੇ ਠੇਕਾ ਕਮੇਟੀ ਮੈਂਬਰ ਗੌਰਵ ਭੱਟੀ ਨੇ ਕਿਹਾ ਹੈ ਕਿ 9 5 ਵਾਰਡਾਂ ਦੇ ਕੌਂਸਲਰਾਂ ਵਲੋਂ ਵਿਕਾਸ ਕਾਰਜਾਂ ਨਾਲ ਸਬੰਧਤ ਫਾਈਲਾਂ ਦਿੱਤੀਆਂ ਗਈਆਂ ਹਨ। ਪਰ ਮੀਟਿੰਗ ਦੇ ਏਜੰਡੇ ਵਿਚ ਸਿਰਫ 49 ਮਤੇ ਹੀ ਪੇਸ਼ ਕੀਤੇ ਜਾ ਰਹੇ ਹਨ। ਭੱਟੀ ਨੇ ਸਵਾਲ ਚੁੱਕਿਆ ਕਿ ਜਦੋਂ ਸਾਰੇ ਵਾਰਡਾਂ ਦੀਆਂ ਵਿਕਾਸ ਫਾਈਲਾਂ ਮੌਜੂਦ ਹਨ ਤਾਂ ਬਾਕੀ ਫਾਈਲਾਂ ਨੂੰ ਮੀਟਿੰਗ ਵਿਚਾਰ ਲਈ ਕਿਉਂ ਨਹੀ ਲਿਆਂਦਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੀ ਮੀਟਿੰਗ ਦੌਰਾਨ ਵੀ ਵਾਧੂ ਏਜੰਡਾ ਦੇਰ ਨਾਲ ਮਿਲਣ ਕਾਰਨ ਕੌਂਸਲਰਾਂ ਨੂੰ ਮਤਿਆਂ ਅਤੇ ਵਿੱਤੀ ਦਸਤਾਵੇਜਾਂ ਦੀ ਢੰਗ ਨਾਲ ਜਾਂਚ ਕਰਨ ਲਈ ਲੋੜੀਂਦਾ ਸਮਾਂ ਨਹੀ ਮਿਲ ਸਕਿਆ ਸੀ। ਉਨ੍ਹਾਂ ਮੰਗ ਕੀਤੀ ਕਿ ਵਾਧੂ ਏਜੰਡਾ ਅਤੇ ਸਾਰੇ ਸਬੰਧਤ ਦਸਤਾਵੇਜ ਮੀਟਿੰਗ ਤੋਂ ਘਟੋ-ਘੱਟ 72 ਘੰਟੇ ਪਹਿਲਾਂ ਮੁਹੱਈਆ ਕਰਵਾਏ ਜਾਣ ਤਾਂ ਜੋ ਕਮੇਟੀ ਮੈਂਬਰ ਹਰ ਮਤੇ ਦੀ ਪੂਰੀ ਜਾਂਚ ਕਰ ਸਕਣ। ਭੱਟੀ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਮਾਮਲੇ ਕਿਸੇ ਵੀ ਵਾਰਡ ਨਾਲ ਭੇਦਭਾਵ ਨਹੀਂ ਹੋਣਾ ਚਾਹੀਦਾ ਅਤੇ ਸਾਰੇ ਕੌਂਸਲਰਾਂ ਦੀਆਂ ਯੋਗ ਫਾਈਲਾਂ ਨੂੰ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ 49 ਮਤਿਆਂ ਤੋਂ ਇਲਾਵਾ ਬਾਕੀ ਵਾਰਡਾਂ ਦੀਆਂ ਫਾਇਲਾਂ ਦੀ ਮੌਜੂਦਾ ਸਥਿਤੀ ਸਪੱਸ਼ਟ ਕੀਤੀ ਜਾਵੇ ਅਤੇ ਯੋਗ ਮਤਿਆਂ ਨੂੰ ਅਗਲੀ ਮੀਟਿੰਗ ਵਿਚ ਵਿਚਾਰ ਲਈ ਲਿਆਂਦਾ ਜਾਵੇ।