ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ ਆਰੰਭ
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮਾਂ ਦੀ ਬੜੀ ਸ਼ਰਧਾ-ਭਾਵਨਾ ਨਾਲ ਆਰੰਭਤਾ ਹੋਈ। ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਦਾ ਆਨੰਦ ਮਾਣਿਆ।
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮਾਂ ਦੀ ਬੜੀ ਸ਼ਰਧਾ-ਭਾਵਨਾ ਨਾਲ ਆਰੰਭਤਾ ਹੋਈ। ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਦਾ ਆਨੰਦ ਮਾਣਿਆ। ਸ਼ਾਮ ਦੇ ਸਮਾਗਮਾਂ ਦੌਰਾਨ ਸੋਦਰੁ ਸ੍ਰੀ ਰਹਰਾਸਿ ਸਾਹਿਬ ਜੀ ਦੀ ਚੌਕੀ ਉਪਰੰਤ ਪੰਥ ਪ੍ਰਸਿੱਧ ਰਾਗੀ ਜੱਥਾ ਭਾਈ ਜਸਵੀਰ ਸਿੰਘ ਬੰਬੇ ਵਾਲਿਆਂ ਨੇ ਰਸਭਿੰਨੇ ਅਤੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਤੋਂ ਬਾਅਦ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਸਤਪਾਲ ਸਿੰਘ ਪਟਿਆਲੇ ਵਾਲਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਫ਼ਲਸਫ਼ੇ, ਪਾਵਨ ਇਤਿਹਾਸ ਅਤੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਅਗਲੇ ਦਿਨਾਂ ਵਿਚ ਚੱਲਣ ਵਾਲੇ ਸਮਾਗਮਾਂ ‘ਚ ਵੀ ਸੰਗਤਾਂ ਇਸੇ ਤਰ੍ਹਾਂ ਸਮੇਂ ਸਿਰ ਪਹੁੰਚ ਕੇ ਗੁਰੂ ਦਰਬਾਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਸਮਾਗਮ ‘ਚ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਚਰਨਜੀਤ ਸਿੰਘ ਪਾਇਲ, ਪਰਮਜੀਤ ਸਿੰਘ, ਬਲਵੀਰ ਸਿੰਘ, ਮਲਕੀਤ ਸਿੰਘ, ਤਰਗਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਕਿਰਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਨਪਾਲ ਆਦਿ ਸੰਗਤਾਂ ਵਿਚ ਹਾਜ਼ਰ ਹੋਏ।