27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਭਾਮੀਆਂ ਕਲਾਂ/ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਤੇ ਡਾ.

Ad Position 21
No active advertisement
ਅਜੀਤ ਡੈਸਕ 27-10-2026
ਭਾਮੀਆਂ ਕਲਾਂ/ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਤੇ ਡਾ. ਧੰਨਰਾਜ ਬਲਾਕ ਖੇਤੀਬਾੜੀ ਅਫ਼ਸਰ ਮਾਂਗਟ ਦੀ ਅਗਵਾਈ ਹੇਠ ਸਕੀਮ ਦੇ ਕੰਪੋਨੈਂਟ ਅਧੀਨ ਪਿੰਡ ਮੰਗਲੀ ਟਾਂਡਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ। ਕੈਂਪ ਦੌਰਾਨ ਡਾ. ਧੰਨਰਾਜ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾ ਕੇ, ਸਿਫ਼ਾਰਸ਼ ਅਨੁਸਾਰ ਖਾਦ ਦੀ ਵਰਤੋਂ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਏ. ਡੀ. ਓ. ਵਿਸ਼ਵਜੀਤ ਸਿੰਘ ਵਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਅਤੇ ਨਾਲ ਹੀ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਸੰਬੰਧੀ ਕਿਸਾਨ ਆਈ. ਡੀ. ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਬੀ. ਟੀ. ਐਮ. ਸੌਰਵ ਜੈਨ ਨੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜਸਪਾਲ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਪਾਵਨ ਵਾਲਮੀਕਿ ਤੀਰਥ ਦੇ ਵਿਕਾਸ ਲਈ 17 ਕਰੋੜ ਦੀ ਗ੍ਰਾਂਟ ਦੇਣ ਨਾਲ ਵਾਲਮੀਕਿ ਸਮਾਜ ’ਚ ਖੁਸ਼ੀ ਦੀ ਲਹਿਰ...
Ad Position 24