27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ।

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ। ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆਂ ਕਿਹਾ ਕਿ ਸੋਢੀ ਸੁਲਤਾਨ ਸ਼੍ਰੀ ਗੁਰੂ ਰਾਮਦਾਸ ਜੀ ਅਜਿਹੀ ਮਹਾਨ ਉਪਦੇਸ਼ਤਾਮਿਕ ਰੱਬੀ ਜੋਤ ਹੋਏ ਹਨ, ਜਿਨ੍ਹਾਂ ਦਾ ਮੁੱਖ ਸਿਧਾਂਤ ਪ੍ਰਭੂ ਪ੍ਰੇਮ ਦੁਆਰਾ ਮਾਨਵੀ ਸ਼ਖਸੀਅਤ ਨੂੰ ਸਭ ਪਾਸਿਉਂ ਪ੍ਰਫੁੱਲਤ ਕਰਕੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਸੀ। ਇਸੇ ਨਿਸਚੇ ਵਾਲੀ ਸੋਚ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਸਰਬ ਸਾਂਝੇ ਅਧਿਆਤਮਿਕਤਾ ਤੇ ਰੂਹਾਨੀਅਤ ਦੇ ਪ੍ਰਤੀਕ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ। ਇਸ ਤੋਂ ਪਹਿਲਾਂ ਕਰਵਾਏ ਕੀਰਤਨ ਸਮਾਗਮ ਦੌਰਾਨ ਨਰਿੰਦਰਪਾਲ ਸਿੰਘ ਹੁੰਦਲ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਸਾਗਰ ਸੈਕਰਾਮੈਂਟੋ ਕੈਲਫੋਰਨੀਆ ਵਾਲਿਆਂ ਦੀ ਪ੍ਰੇਣਾ ਸਦਕਾ ਕੀਰਤਨ ਸਮਾਗਮ ਅੰਦਰ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭਾਈ ਬੇਤਾਬ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੰਤ ਸਾਗਰ ਸੈਕਰਾਮੈਂਟੋ ਕੈਲਫੋਰਨੀਆ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ‘ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ?ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਆਉਣ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂਅ ’ਤੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ-ਚੰਨੀ ਅਗਲੀ ਖ਼ਬਰ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਦਸਵਾਂ ਗੁਰਮੇਲ ਸਿੰਘ ਯਾਦਗਾਰੀ ਸਾਲਾਨਾ ਸ਼ਬਦ ਗਾਇਨ ਮੁਕਾਬਲਾ ਹੋਇਆ
Ad Position 24