28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਧੰਨ - ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਵੱਖ - ਵੱਖ ਗੁਰਦੁਆਰਿਆਂ ’ ਚ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਚੌਥੇ ਪਾਤਿਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਕਈ ਤਰ੍ਹਾਂ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ ਅਤੇ ਰਾਤ ਨੂੰ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਚੌਥੇ ਪਾਤਿਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਕਈ ਤਰ੍ਹਾਂ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ ਅਤੇ ਰਾਤ ਨੂੰ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ। ਜਵੱਦੀ ਟਕਸਾਲ ਵਿਖੇ ਸਮਾਗਮ ਜਵੱਦੀ ਟਕਸਾਲ ਵਿਖੇ ਨਿਮਰਤਾ ਦੇ ਪੁੰਜ ਸੇਵਾ ਦੀ ਮਿਸਾਲ ਸਾਂਝੀਵਾਲਤਾ ਦੇ ਪ੍ਰੇਰਕ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਪਾਤਿਸ਼ਾਹ ਨੇ ਮਾਨਵਤਾ ਦੇ ਭਲੇ ਲਈ 30 ਰਾਗਾਂ ਵਿਚ ਬਾਣੀ ਉਚਾਰੀ ਜਿਸ ਰਾਹੀਂ ਉਨ੍ਹਾਂ ਗੁਰਸਿੱਖਾਂ ਨੂੰ ਜੀਵਨ ਜਾਂਚ ਸਿਖਾਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਸਜੇ ਦੀਵਾਨ ਵਿਚ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜੇਕਰ ਕੋਈ ਵਿਕਾਰਾਂ ਦੇ ਜਾਲ ਵਿੱਚੋਂ ਨਿਕਲਣਾ ਚਾਹੁੰਦਾ ਹੋਵੇ ਤਾਂ ਉਹ ਮੁਕਤੀ ਕਿਵੇਂ ਪ੍ਰਾਪਤ ਕਰ ਸਕਦਾ ਹੈ ਆਦਿ ਦਿਨੋ-ਦਿਨ ਵਧਦੀ ਮਾਨਸਿਕ ਅਸ਼ਾਂਤੀ ਨੂੰ ਕਿਵੇਂ ਦੂਰ ਕੀਤਾ ਜਾ ਸਕਦਾ ਹੈ, ਇਹ ਸਮੱਸਿਆ ਦਾ ਹੱਲ ਗੁਰੂ ਸਾਹਿਬ ਜੀ ਨੇ ਗੁਰਬਾਣੀ ਰਾਹੀਂ ਸਮਝਾਉਂਦਿਆਂ ਕਿਹਾ ਕਿ ਪਰਮਾਤਮਾ ਦੇ ਨਾਮ ਦਾ ਸਿਮਰਨ ਹੀ ਸੰਸਾਰ ਸਮੁੰਦਰ ਤੋਂ ਪਾਰ ਲੰਘਾਉਣ ਵਾਲਾ ਅਤੇ ਦੁੱਖਾਂ ਨੂੰ ਨਸ਼ਟ ਕਰਨ ਵਾਲਾ ਹੈ। ਮਹਾਂਪੁਰਸ਼ਾਂ ਨੇ ਸਮਝਾਇਆ ਕਿ ਅੱਜ ਅਸੀਂ ਗਲਤ ਰਸਤੇ ਤੁਰੇ ਜਾ ਰਹੇ ਹਾਂ ਪ੍ਰਭੂ ਦੇ ਨਾਮ ਸਿਮਰਨ ਤੋਂ ਵੱਧ ਫੋਕਟ ਕਰਮਾਂ ਨੂੰ ਮਹੱਤਵ ਦੇਣ ਲੱਗੇ ਹਾਂ ਜਦ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸਮਝਾਇਆ ਸੀ ਕਿ ਸਾਰੇ ਤੀਰਥ ਵਰਤ ਯਗ ਅਤੇ ਪੁੰਨ ਦਾਨ ਆਦਿਕ ਇਕੱਠੇ ਮਿਲ ਕੇ ਤੋਲੀਏ ਤਾਂ ਵੀ ਇਹ ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ। ਇਸ ਲਈ ਜਿਨ੍ਹਾਂ ਦੇ ਹਿਰਦੇ ਵਿਚ ਨਾਮ ਵਸਦਾ ਹੈ ਉਨ੍ਹਾਂ ਨੂੰ ਲੋਕਾਂ ਦੀ ਮੁਥਾਜੀ ਦੀ ਲੋੜ ਨਹੀਂ ਰਹਿੰਦੀ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਬਾਬਾ ਜੀ ਨੇ ਗੁਰਸਿੱਖ ਦੀ ਨਿਤਾ ਪ੍ਰਤੀ ਦੀ ਰਹਿਣੀ ਸਬੰਧੀ ਗੁਰੂ ਸਾਹਿਬ ਜੀ ਦੀ ਬਾਣੀ ਵਿਚਲੇ ਸ਼ਬਦਾਂ ਦੇ ਹਵਾਲੇ ਨਾਲ ਸਮਝਾਇਆ ਕਿ ਹਰਿ-ਨਾਮ ਦਾ ਸਿਮਰਨ, ਗੁਰਬਾਣੀ ਦਾ ਜਾਪ ਕਰੇ। ਫਿਰ ਦਿਨ ਚੜੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰੇ ਅਤੇ ਸਾਰਾ ਦਿਨ ਕਿਰਤ-ਕਾਰ ਕਰਦੇ ਹੋਏ ਵੀ ਪ੍ਰਭੂ ਨੂੰ ਯਾਦ ਰੱਖੇ। ਨੌਜਵਾਨਾਂ ਲਈ ਨਿਸ਼ਚੇ ਹੀ ਇਸ ਮਾਰਗ ਵਿੱਚ ਆਧੁਨਿਕਤਾ ਅਤੇ ਫੈਸ਼ਨ ਦੇ ਝਾੜ ਖੜੇ ਹਨ ਝੂਠੀ ਸ਼ਾਨ ਦੇ ਟਿਬੇ ਟੋਏ ਹਨ ਅਤੇ ਰਾਗ ਰੰਗ ਦੀ ਦਲਦਲ ਹੈ ਪਰ ਅਸਾਂ ਐਸੇ ਵਾਤਾਵਰਨ ਪੈਦਾ ਕਰਨਾ ਹੈ ਐਸੇ ਪੂਰਨੇ ਪਾਉਣੇ ਹਨ ਕਿ ਨੌਜਵਾਨ ਪੀੜੀ ਪ੍ਰੇਰਨਾ ਲੈ ਕੇ ਇਹ ਜਾਣੇ ਸਮਝੇ ਕਿ ਸਿੱਖ ਬਣਨ ਵਿੱਚ ਹੀ ਸਾਡਾ ਮਾਣ ਹੈ ਗੁਰਸਿੱਖੀ ਹੀ ਸਾਡੀ ਸ਼ਾਨ ਹੈ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਇਸਤਰੀ ਸਤਿਸੰਗ ਸਭਾ ਸੁਖਮਨੀ ਸਾਹਿਬ ਦੇ ਬੀਬੀਆਂ ਦੇ ਜੱਥੇ ਨੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਉਪਰੰਤ ਗੁ: ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਜੋਬਨਪ੍ਰੀਤ ਸਿੰਘ ਆਲਮਗੀਰ ਸਾਹਿਬ, ਬੀਬੀ ਬਲਵਿੰਦਰ ਕੌਰ, ਭਾਈ ਗੁਰਜੋਤ ਸਿੰਘ ਸ਼ਾਹਬਾਦ ਵਾਲੇ ਅਤੇ ਭਾਈ ਲਵਦੀਪ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਸ਼ਾਮ ਦੇ ਸਮਾਗਮਾਂ ‘ਚ ਭਾਈ ਹਰਸਿਦਕ ਸਿੰਘ, ਭਾਈ ਜਸਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਗੁਰਦੇਵ ਸਿੰਘ ਕੋਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤਿ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ‘ਚ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ, ਜਸਨੀਤ ਸਿੰਘ ਸਰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਨ੍ਹਾਂ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਕੀਰਤਨ ਸਰਵਣ ਕਰਦਿਆਂ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੁਹਾਣੇ ਵਾਲਿਆਂ ਦੇ ਜੱਥੇ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰ ਪਾਲ ਸਿੰਘ ਧਵਨ, ਮਹਿੰਦਰ ਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਤਰਨਜੀਤ ਸਿੰਘ, ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਮਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਅੰਮ੍ਰਿਤ ਵੇਲੇ ਗੁਰਬਾਣੀ ਦੇ ਜਾਪ ਨਾਲ ਹੋਈ। ਸੰਗਤੀ ਰੂਪ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਪਹਿਲਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ-ਜਸ ਨਾਲ ਜੋੜਿਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਅੰਮ੍ਰਿਤਪਾਲ ਸਿੰਘ ਜੀ ਭਕਣਾ ਨੇ ਗੁਰੂ ਰਾਮਦਾਸ ਜੀ ਦੇ ਜੀਵਨ-ਦਰਸ਼ਨ ਅਤੇ ਉਪਦੇਸ਼ਾਂ ‘ਤੇ ਚਾਨਣਾ ਪਾਉਂਦਿਆਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਕੀਲਿਆ। ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ ਅਤੇ ਕਥਾ-ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ ਅਤੇ ਪਰਮਿੰਦਰ ਸਿੰਘ ਵਲੋਂ ਕਥਾਵਾਚਕ ਭਾਈ ਅੰਮ੍ਰਿਤਪਾਲ ਸਿੰਘ ਭਕਣਾ ਅਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਅਰਦਾਸ ਅਤੇ ਮੁੱਖਵਾਕ ਉਪਰੰਤ ਸੰਗਤਾਂ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਯਸ਼ਪਾਲ ਸਿੰਘ, ਕਰਤਾਰ ਸਿੰਘ ਬਰਾੜ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਮਲਕੀਤ ਸਿੰਘ, ਸਰਬਜੀਤ ਸਿੰਘ ਝੱਗੜ, ਦਰਸ਼ਨ ਸਿੰਘ, ਤਰਲੋਕ ਸਿੰਘ ਸੱਚਦੇਵਾ, ਤਰਲੋਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ’ ਚ ਇਕ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਔਰਤ ਕਾਬੂ
Ad Position 24