28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੁੰਦਰ ਨਗਰ ਵਿਖੇ ਹੌਜ਼ਰੀ ਫ਼ੈਕਟਰੀ ’ ਚ ਲੱਗੀ ਭਿਆਨਕ ਅੱਗ

ਲੁਧਿਆਣਾ, 27 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਸੁੰਦਰ ਨਗਰ ਇਲਾਕੇ ’ਚ ਮੰਗਲਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਹੌਜ਼ਰੀ ਫ਼ੈਕਟਰੀ ’ਚ ਅਚਾਨਕ ਅੱਗ ਭੜਕ ਉਠੀ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਫ਼ੈਕਟਰੀ ਦੇ ਗਰਾਊਂਡ ਫਲੋਰ ਸਮੇਤ ਪਹਿਲੀ ਅਤੇ ਦੂਜੀ ਮੰਜ਼ਿਲ ਨੂੰ ਆਪਣੀ ਲਪੇਟ ’ਚ ਲੈ ਲਿਆ ।

Ad Position 21
No active advertisement
ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਸੁੰਦਰ ਨਗਰ ਇਲਾਕੇ ’ਚ ਮੰਗਲਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਹੌਜ਼ਰੀ ਫ਼ੈਕਟਰੀ ’ਚ ਅਚਾਨਕ ਅੱਗ ਭੜਕ ਉਠੀ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਫ਼ੈਕਟਰੀ ਦੇ ਗਰਾਊਂਡ ਫਲੋਰ ਸਮੇਤ ਪਹਿਲੀ ਅਤੇ ਦੂਜੀ ਮੰਜ਼ਿਲ ਨੂੰ ਆਪਣੀ ਲਪੇਟ ’ਚ ਲੈ ਲਿਆ । ਹਾਲਾਂਕਿ ਉਪਰਲੀਆਂ ਦੋ ਮੰਜ਼ਿਲਾਂ ਤੱਕ ਅੱਗ ਨਹੀਂ ਪੁੱਜ ਸਕੀ। ਜਾਣਕਾਰੀ ਅਨੁਸਾਰ ਲਾਮੋਡ ਹੌਜ਼ਰੀ ’ਚ ਸਰਦੀਆਂ ਦੇ ਕੱਪੜੇ ਅਤੇ ਹੋਰ ਹੌਜ਼ਰੀ ਦੇ ਸਾਮਾਨ ਤਿਆਰ ਕੀਤੇ ਜਾਂਦੇ ਹਨ। ਘਟਨਾ ਸਮੇਂ ਫ਼ੈਕਟਰੀ ਬੰਦ ਸੀ। ਸਵੇਰੇ ਅਚਾਨਕ ਫ਼ੈਕਟਰੀ ’ਚੋਂ ਧੂੰਆਂ ਉਠਦਾ ਦੇਖ ਕੇ ਆਸਪਾਸ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਹੌਜ਼ਰੀ ਮਾਲਕ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮਾਲਕ ਮੌਕੇ ’ਤੇ ਪਹੁੰਚਿਆ ਤਾਂ ਫ਼ੈਕਟਰੀ ਅੰਦਰ ਅੱਗ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਸੀ। ਇਸ ਦੌਰਾਨ ਫਾਇਰ ਬ੍ਰਿਗੇਡ ਦੇ ਅਮਲੇ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ ’ਤੇ ਪੁੱਜ ਕੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫ਼ੀ ਮਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾ ਲਿਆ ਅਤੇ ਇਸ ਨੂੰ ਹੋਰ ਹਿੱਸਿਆ ’ਚ ਫੈਲਣ ਤੋਂ ਰੋਕ ਲਿਆ। ਅੱਗ ਕਾਰਨ ਫ਼ੈਕਟਰੀ ਅੰਦਰ ਪਿਆ ਹੌਜ਼ਰੀ ਦਾ ਸਾਮਾਨ ਅਤੇ ਹੋਰ ਸਾਮਾਨ ਸੜਨ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਸਪਸ਼ਟ ਪਤਾ ਨਹੀਂ ਲੱਗ ਸਕਿਆ। ਸਬੰਧਿਤ ਵਿਭਾਗ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਕਾਰਨ ਦਾ ਪਤਾ ਲੱਗ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਐਫ.ਐਂਡ.ਸੀ.ਸੀ. ਦੀ ਬੈਠਕ ’ਚ ਪ੍ਰਸਤਾਵਾਂ ’ਤੇ ਉਠੇ ਸਵਾਲ ਅਗਲੀ ਖ਼ਬਰ ਗੁਰੂ ਨਾਨਕ ਨਗਰ ਵਿਚ 14 ਸਾਲਾ ਲੜਕੀ ਦੀ ਸ਼ੱਕੀ ਹਾਲਾਤ ਵਿਚ ਮੌਤ
Ad Position 24