ਪੰਜਾਬੀ ਸਾਹਿਤ ਅਕਾਦਮੀ ਵਲੋਂ ਇਪਸਾ ਸਾਹਿਤ ਅਕਾਦਮੀ ਨੂੰ ਆਸਟਰੇਲੀਆ ਵਿਚ ਪੰਜਾਬੀ ਸਕੂਲ ਸ਼ੁਰੂ ਕਰਨ ’ ਤੇ ਵਧਾਈ
ਲੁਧਿਆਣਾ,: 27 ਅਕਤੂਬਰ (ਡਾ. ਤਰਲੋਚਨ ਸਿੰਘ)- ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਇਪਸਾ ਸਾਹਿਤ ਅਕਾਦਮੀ ਨੂੰ ਆਸਟਰੇਲੀਆ ਵਿਚ ਪੰਜਾਬੀ ਸਕੂਲ ਸ਼ੁਰੂ ਕਰਨ ’ਤੇ ਵਧਾਈ ਦਿੱਤੀ ਗਈ।
ਲੁਧਿਆਣਾ,: 27 ਅਕਤੂਬਰ (ਡਾ. ਤਰਲੋਚਨ ਸਿੰਘ)- ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਇਪਸਾ ਸਾਹਿਤ ਅਕਾਦਮੀ ਨੂੰ ਆਸਟਰੇਲੀਆ ਵਿਚ ਪੰਜਾਬੀ ਸਕੂਲ ਸ਼ੁਰੂ ਕਰਨ ’ਤੇ ਵਧਾਈ ਦਿੱਤੀ ਗਈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ/ਪ੍ਰਸਾਰ ਲਈ ਕਾਰਜਸ਼ੀਲ ਇਪਸਾ ਸਾਹਿਤ ਅਕਾਦਮੀ ਵਲੋਂ ਆਸਟਰੇਲੀਆ ਵਿਚ ਪੰਜਾਬੀ ਸਕੂਲ ਦੀ ਸ਼ੁਰੂਆਤ ਕਰਕੇ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਪੰਜਾਬੀ ਸਕੂਲ ਦੀ ਸ਼ੁਰੂਆਤ ਕਰਨਾ ਚੰਗਾ ਉਪਰਾਲਾ ਹੈ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਇਪਸਾ ਸਾਹਿਤ ਅਕਾਦਮੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅਕਾਦਮੀ ਦੇ ਮੁੱਖ ਕੋਅਰਡੀਨੇਟਰ ਸਰਬਜੀਤ ਸੋਹੀ ਵਲੋਂ ਸਕੂਲ ਦੀ ਸਥਾਪਨਾ ਦਾ ਉਪਰਾਲਾ ਕੀਤਾ ਗਿਆ ਜਿਸ ਨੂੰ ਸਮੁੱਚੀ ਟੀਮ ਦੇ ਸਹਿਯੋਗ ਨਾਲ ਅਮਲੀ ਰੂਪ ਦਿੱਤਾ ਗਿਆ। ਉਨ੍ਹਾਂ ਕਿਹਾ ਇਸ ਸਕੂਲ ਵਿਚ ਬੱਚਿਆਂ ਨੂੰ ਖੇਡਾਂ, ਕਹਾਣੀਆਂ, ਗਤੀਵਿਧੀਆਂ ਅਤੇ ਹੋਰ ਦਿਲਚਸਪ ਢੰਗਾਂ ਰਾਹੀਂ ਪੰਜਾਬੀ ਪੜ੍ਹਨੀ, ਲਿਖਣੀ ਅਤੇ ਬੋਲਣੀ ਸਿਖਾਈ ਜਾਂਦੀ ਹੈ। ਇਪਸਾ ਸਾਹਿਤ ਅਕਾਦਮੀ ਨੂੰ ਵਧਾਈ ਦੇਣ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ.ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ.ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਆਦਿ ਸ਼ਾਮਿਲ ਹਨ।