27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਫੁੱਲਾਂਵਾਲ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ ਲੁਧਿਆਣਾ ਵਿਖੇ ਅੱਜ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਗੁਰਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-10-2026
ਫੁੱਲਾਂਵਾਲ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ ਲੁਧਿਆਣਾ ਵਿਖੇ ਅੱਜ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਗੁਰਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਮੌਕੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ‘‘ਰਾਮਦਾਸ ਸਰੋਵਰਿ ਨਾਤੇ, ਸਭਿ ਉਤਰੇ ਪਾਪ ਕਮਾਤੇ’’ ਸ਼ਬਦ ਦਾ ਗਾਇਨ ਕੀਤਾ ਗਿਆ, ਜਦਕਿ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ‘’ਗੁਰੂ ਰਾਮਦਾਸ ਰਾਖੋ ਸਰਣਾਈ’’ ਸ਼ਬਦ ਦਾ ਗਾਇਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ‘‘ਧੰਨ ਧੰਨ ਰਾਮਦਾਸ ਗੁਰੂ ਜੀ’’ ਸ਼ਬਦ, ਕਵਿਤਾਵਾਂ, ਕਵੀਸ਼ਰੀ ਅਤੇ ਸਾਖੀਆਂ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਧਾਰਮਿਕ ਅਧਿਆਪਕਾ ਪਰਮਜੀਤ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਮਹਾਨ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੂਲ ਦੇ ਐਮ.ਡੀ. ਕੁਲਵਿੰਦਰ ਕੌਰ ਧਾਮੀ, ਡਾਇਰੈਕਟ ਰ ਸਰ ਤੇਗਕੁੰਵਰ ਸਿੰਘ ਧਾਮੀ ਅਤੇ ਪ੍ਰਿੰਸੀਪਲ ਪਾਇਲ ਚੋਪੜਾ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੇ ਅੰਤ ਵਿਚ ਸੁਪ੍ਰਿਆ ਵਲੋਂ ਸਰਬੱਤ ਦੇ ਭਲੇ, ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਦੌਰਾਨ ਨਮੀ ਦੀ ਆੜ ਹੇਠ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਦੀ ਹੋਵੇ ਉੱਚ ਪੱਧਰੀ ਜਾਂਚ-ਗਰਚਾ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ
Ad Position 24