29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਗਰ ਨਿਗਮ ਕਮਿਸ਼ਨਰ ਡਾ. ਮਹਿੰਦਰੂ ਵਲੋਂ ਬੁੱਢੇ ਦਰਿਆ ’ਚ ਗੋਹਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ

ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬੁੱਢੇ ਦਰਿਆ ਵਿਚ ਗੋਹਾ ਸੁੱਟੇ ਜਾਣ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ, ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਸ ਵਿਚ ਐਫ.

Ad Position 21
No active advertisement
ਨਗਰ ਨਿਗਮ ਦੇ ਜ਼ੋਨ ਡੀ ਵਿਖੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਨੂੰ ਲੈ ਕੇ ਮੀਟਿੰਗ ਕਰਦੇ ਹੋਏ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ। ਤਸਵੀਰ-ਸੇਵਕ ਸਿੰਘ 29-10-2026
ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬੁੱਢੇ ਦਰਿਆ ਵਿਚ ਗੋਹਾ ਸੁੱਟੇ ਜਾਣ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ, ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਸ ਵਿਚ ਐਫ.ਆਈ . ਆਰ. ਦਰਜ ਕਰਨਾ ਅਤੇ ਜਾਇਦਾਦਾਂ ਨੂੰ ਸੀਲ ਕਰਨਾ ਸ਼ਾਮਲ ਹੈ। ਇਹ ਹੁਕਮ ਬੁੱਧਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਤਪਨ ਭਨੋਟ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਐਮ.ਟੀ.ਪੀ. ਵਿਜੇ ਕੁਮਾਰ ਸਮੇਤ ਸਿਹਤ ਸ਼ਾਖਾ, ਪੁਲਿਸ ਅਤੇ ਪਸ਼ੂ ਪਾਲਣ ਵਿਭਾਗ ਆਦਿ ਦੇ ਅਧਿਕਾਰੀ ਮੌਜੂਦ ਸਨ। ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਤੋਂ ਗੋਹਾ ਚੁੱਕਣ ਲਈ ਰੱਖੇ ਗਏ ਠੇਕੇਦਾਰ ਵੀ ਮੀਟਿੰਗ ਵਿੱਚ ਹਾਜ਼ਰ ਸਨ। ਠੇਕੇਦਾਰ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਗੋਬਰ ਨੂੰ ਨਿਯਮਤ ਤੌਰ ‘ਤੇ ਚੁੱਕਣਾ ਯਕੀਨੀ ਬਣਾਉਣ। ਨਗਰ ਨਿਗਮ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਨੇ ਕਿਹਾ ਕਿ ਸਬੰਧਤ ਅਮਲੇ ਨੂੰ ਜ਼ਮੀਨੀ ਪੱਧਰ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੇਅਰੀ ਮਾਲਕਾਂ ਨੂੰ ਅਪੀਲ ਕਰਦਿਆਂ ਡਾ. ਮਹਿੰਦਰੂ ਨੇ ਕਿਹਾ ਕਿ ਉਹ ਬੁੱਢੇ ਦਰਿਆ ਵਿਚ ਗੋਹਾ ਜਾਂ ਹੋਰ ਡੇਅਰੀ ਰਹਿੰਦ-ਖੂੰਹਦ ਨਾ ਸੁੱਟ ਕੇ ਦਰਿਆ ਦੀ ਸਫ਼ਾਈ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਬੁੱਢੇ ਦਰਿਆ ਦੀ ਪੁਨਰ-ਸੁਰਜੀਤੀ ਲਈ ਹਰ ਕਿਸੇ ਨੂੰ ਅੱਗੇ ਆਉਣਾ ਚਾਹੀਦਾ ਹੈ। ਡਾ. ਮਹਿੰਦਰੂ ਨੇ ਅੱਗੇ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਪ੍ਰਸ਼ਾਸਨ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ, ਜਿਸ ਵਿੱਚ ਐਫ.ਆਈ.ਆਰ. ਦਰਜ ਕਰਨਾ ਅਤੇ ਜਾਇਦਾਦਾਂ ਨੂੰ ਸੀਲ ਕਰਨਾ ਸ਼ਾਮਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ ਅਗਲੀ ਖ਼ਬਰ ਕਰਵਾਚੌਥ ਦੇ ਮੌਕੇ ’ਤੇ ਏ. ਐੱਸ. ਕਾਲਜ ਵਿਖੇ ਮਹਿੰਦੀ ਮੁਕਾਬਲੇ ਕਰਵਾਏ
Ad Position 24