29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ , ਨਕਦੀ ਅਤੇ ਹੋਰ ਸਾਮਾਨ ਚੋਰੀ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਅਰਬਨ ਅਸਟੇਟ ਫੇਸ ਦੋ ਵਿਚ ਚੋਰਾਂ ਵੱਲੋਂ ਇੱਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਤੇ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਸੀਮਾ ਮਿੱਤਲ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਅਰਬਨ ਅਸਟੇਟ ਫੇਸ ਦੋ ਵਿਚ ਚੋਰਾਂ ਵੱਲੋਂ ਇੱਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਤੇ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਸੀਮਾ ਮਿੱਤਲ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਲੜਕੇ ਨਾਲ ਘਰ ਤੋਂ ਬਾਹਰ ਗਈ ਹੋਈ ਸੀ। ਜਦੋਂ ਉਹ ਵਾਪਸ ਆਈ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਵਿੱਚ ਪਏ ਸੋਨੇ ਚਾਂਦੀ ਦੇ ਗਹਿਣੇ, 60 ਹਜ਼ਾਰ ਦੀ ਨਗਦੀ ਅਤੇ ਹੋਰ ਸਮਾਨ ਚੋਰੀ ਹੋ ਚੁੱਕਾ ਹੈ। ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਉਥੇ ਨੇੜੇ ਲੱਗੇ ਸੀਸੀਟੀਵੀ ਕੈਮਰੇਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਚੋਰਾਂ ਦਾ ਪਤਾ ਲਗਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੇ ਕਤਲ ਦੇ ਇਨਸਾਫ਼ ਲਈ ਗੁਰਦੁਆਰਾ ਆਲਮਗੀਰ ਵਿਖੇ ਅਰਦਾਸ ਬੇਨਤੀ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Ad Position 24