29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਦੌਰਾਨ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜੱਥਿਆ ਸਮੇਤ ਪ੍ਰਭਾਤ ਫੇਰੀ ਸ਼ਬਦੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਜਗਤਾਰ ਸਿੰਘ ਖਾਲਸਾ ਨੇ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ।

Ad Position 21
No active advertisement
ਅਜੀਤ ਡੈਸਕ 29-10-2026

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਦੌਰਾਨ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜੱਥਿਆ ਸਮੇਤ ਪ੍ਰਭਾਤ ਫੇਰੀ ਸ਼ਬਦੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਜਗਤਾਰ ਸਿੰਘ ਖਾਲਸਾ ਨੇ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ। ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਤੋ ਪਹਿਲਾਂ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਫਤਿਹ ਸਿੰਘ ਨੇ ਕਿਹਾ ਕਿ ਗੁਰਮਤਿ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਣ ਦਾ ਯਤਨ ਕਰੀਏ ਅਤੇ ਆਪਣੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ.ਇੰਦਰਜੀਤ ਸਿੰਘ ਮੱਕੜ ਵੱਲੋ ਆਪਣੇ ਸਾਥੀ ਮੈਬਰਾਂ ਦੇ ਨਾਲ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਕੀਰਤਨ ਸਮਾਗਮ ‘ਚ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਹੈਪੀ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਹਰਵਿੰਦਰ ਸਿੰਘ ਕੋਹਲੀ, ਸੁਰਜੀਤ ਸਿੰਘ ਮਨਚੰਦਾ, ਇੰਦਰਬੀਰ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ, ਜਗਜੀਤ ਸਿੰਘ ਮੱਕੜ, ਭੁਪਿੰਦਰ ਸਿੰਘ ਅਰੋੜਾ, ਰਣਜੀਤ ਸਿੰਘ ਖਾਲਸਾ, ਜੋਗਿੰਦਰ ਸਿੰਘ ਸਲੂਜਾ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਅਗਲੀ ਖ਼ਬਰ ਪਰਵਿੰਦਰ ਝੋਟੇ ਦੇ ਕਤਲ ਦੇ ਇਨਸਾਫ਼ ਲਈ ਗੁਰਦੁਆਰਾ ਆਲਮਗੀਰ ਵਿਖੇ ਅਰਦਾਸ ਬੇਨਤੀ ਸਮਾਗਮ ਕਰਵਾਇਆ
Ad Position 24