ਬਾਲ ਸੁਧਾਰ ਘਰ ਵਿਚੋਂ ਮੋਟਰਸਾਈਕਲ ਚੋਰੀ
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਨਹਿਰ ਪੁੱਲ ਨੇੜੇ ਸਥਿਤ ਬਾਲ ਸੁਧਾਰ ਘਰ ਵਿਚੋਂ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਮੋਟਰਸਾਈਕਲ ਦੇ ਮਾਲਕ ਸੁਰਜੀਤ ਸਿੰਘ ਵਾਸੀ ਵਰਿੰਦਰ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਨਹਿਰ ਪੁੱਲ ਨੇੜੇ ਸਥਿਤ ਬਾਲ ਸੁਧਾਰ ਘਰ ਵਿਚੋਂ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਮੋਟਰਸਾਈਕਲ ਦੇ ਮਾਲਕ ਸੁਰਜੀਤ ਸਿੰਘ ਵਾਸੀ ਵਰਿੰਦਰ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਬਾਲ ਸੁਧਾਰ ਕਰ ਅੰਦਰ ਖੜ੍ਹਾ ਕੀਤਾ ਸੀ, ਜਿੱਥੋਂ ਕਿ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈਕ ਕੀਤੀ ਗਈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।