29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ 5ਵੇਂ ਦਿਨ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ 5ਵੇਂ ਦਿਨ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲੇ ਅਤੇ ਭਾਈ ਗਗਨਦੀਪ ਸਿੰਘ ਸ੍ਰੀ ਮੁਕਤਸਰ ਵਾਲਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਗੁਰਮੀਤ ਸਿੰਘ, ਜਰਨਲ ਸਕੱਤਰ ਸ. ਜਰਨੈਲ ਸਿੰਘ, ਭੁਪਿੰਦਰ ਪਾਲ ਸਿੰਘ ਧਵਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਤਰਨਜੀਤ ਸਿੰਘ, ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਮਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ‘ਗ੍ਰੈਂਡ ਪੈਨਾਸ਼-3’ ਅਗਲੀ ਖ਼ਬਰ ਦਿਲਬਰ ਪਰਿਵਾਰ ਨੂੰ ਸਦਮਾ , ਸਪੁੱਤਰ ਜਗਮੀਤ ਸਿੰਘ ਦਾ ਦਿਹਾਂਤ ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24