29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਲਾਕ ਸੰਮਤੀ ਮੈਂਬਰ ਖੰਨਾ ਨੇ ਜਸਦੇਵ ਨਗਰ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਬੱਸ ਨੂੰ ਕੀਤਾ ਰਵਾਨਾ

ਆਲਮਗੀਰ, 28 ਅਕਤੂਬਰ (ਜਰਨੈਲ ਸਿੰਘ ਪੱਟੀ)-ਆਪ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਸਦੇਵ ਨਗਰ, ਬਚਿੱਤਰ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਖੰਨਾ ਨੇ ਕਿਹਾ ਕਿ ਜੋ ਬਜ਼ੁਰਗ ਘਰੇਲੂ ਅਤੇ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹੇ ਜਾਂਦੇ ਸਨ,, ਉਹਨਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ਮੁਫਤ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਵੱਖ-ਵੱਖ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 29-10-2026
ਆਲਮਗੀਰ, 28 ਅਕਤੂਬਰ (ਜਰਨੈਲ ਸਿੰਘ ਪੱਟੀ)-ਆਪ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਸਦੇਵ ਨਗਰ, ਬਚਿੱਤਰ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਖੰਨਾ ਨੇ ਕਿਹਾ ਕਿ ਜੋ ਬਜ਼ੁਰਗ ਘਰੇਲੂ ਅਤੇ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹੇ ਜਾਂਦੇ ਸਨ,, ਉਹਨਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ਮੁਫਤ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਵੱਖ-ਵੱਖ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਜਾਣਗੇ। ਮੈਂਬਰ ਖੰਨਾ ਨੇ ਦੱਸਿਆ ਕਿ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਅਣਥੱਕ ਯਤਨਾ ਸਦਕਾ ਸਥਾਨਕ ਜਸਦੇਵ ਨਗਰ, ਬਚਿੱਤਰ ਨਗਰ ਤੋਂ ਇਹ ਤੀਸਰੀ ਬੱਸ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਨੂੰ ਰਵਾਨਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਨਾਲ ਨਾਲ ਸੂਬਾ ਵਾਸੀਆਂ ਦੀਆਂ ਹੋਰਨਾਂ ਜਰੂਰਤਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਬਜ਼ੁਰਗਾਂ ਨੂੰ ਵੱਖ ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾ ਹਨ। ਉਨਾਂ ਨੇ ਹਾਜ਼ਰੀਨ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣ ਅਤੇ ਸ਼ੁਰੂ ਹੋਣ ਵਾਲੇ ਨਵੇਂ ਕਾਰਜਾਂ ਲਈ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਗਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਰਵੀਨ ਬਾਂਸਲ ਸਮੇਤ ਇਲਾਕੇ ਦੀਆਂ ਸਿਰਕਢ ਸ਼ਖਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਵਾਰਡ 7 ’ਚ 99 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਭਾਰਤੀ ਜੀਵਨ ਬੀਮਾ ਨਿਗਮ ਨੇ ਜਾਗਰੂਕਤਾ ਰੈਲੀ ਕੱਢੀ
Ad Position 24