29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਿਕਸ ਲੈਂਡ ਯੂਜ਼ ਮੁੱਦੇ ਨੂੰ ਲੈ ਕੇ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਹੱਥਾਂ ਵਿਚ ਤਖਤੀਆਂ ਫੜ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 28 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋ ਮਿਕਸ ਲੈਂਡ ਯੂਜ਼ ਖੇਤਰ ਵਿਚ ਚੱਲ ਰਹੇ ਕਾਰੋਬਾਰ ਦੀ ਮਿਆਦ ਵਿਚ ਕੀਤੇ ਗਏ ਇਕ ਸਾਲ ਦੇ ਵਾਧੇ ਤੋਂ ਬਾਅਦ ਵੀ ਕਾਰੋਬਾਰੀ ਖੁਸ਼ ਦਿਖਾਈ ਨਹੀਂ ਦੇ ਰਹੇ ,ਕਿਉਂ ਕਿ ਕਾਰੋਬਾਰੀਆਂ ਵਲੋਂ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ । ਸਮਾਲ ਸਕੇਲ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਕਾਰੋਬਾਰੀਆਂ ਵਲੋਂ ਸਰਕਾਰ ਖਿਲਾਫ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕਾਰੋਬਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦ ਤੱਕ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਨਹੀਂ ਐਲਾਨਿਆ ਜਾਂਦਾ ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋ ਮਿਕਸ ਲੈਂਡ ਯੂਜ਼ ਖੇਤਰ ਵਿਚ ਚੱਲ ਰਹੇ ਕਾਰੋਬਾਰ ਦੀ ਮਿਆਦ ਵਿਚ ਕੀਤੇ ਗਏ ਇਕ ਸਾਲ ਦੇ ਵਾਧੇ ਤੋਂ ਬਾਅਦ ਵੀ ਕਾਰੋਬਾਰੀ ਖੁਸ਼ ਦਿਖਾਈ ਨਹੀਂ ਦੇ ਰਹੇ ,ਕਿਉਂ ਕਿ ਕਾਰੋਬਾਰੀਆਂ ਵਲੋਂ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ । ਸਮਾਲ ਸਕੇਲ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਕਾਰੋਬਾਰੀਆਂ ਵਲੋਂ ਸਰਕਾਰ ਖਿਲਾਫ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕਾਰੋਬਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦ ਤੱਕ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਨਹੀਂ ਐਲਾਨਿਆ ਜਾਂਦਾ ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਐਲਾਨਣ ਲਈ ਸਰਕਾਰ ਨੂੰ ਮਜ਼ਬੂਰ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਨਹੀਂ ਐਲਾਨ ਕਰਦੀ, ਉਸ ਸਮੇਂ ਤੱਕ ਇਸ ਤਰ੍ਹਾਂ ਹਰੇਕ ਬੁੱਧਵਾਰ ਸਾਂਤਮਈ ਪ੍ਰਦਰਸ਼ਨ ਜਾਰੀ ਰਹੇਗਾ,ਜੇਕਰ ਲੋੜ ਪਈ ਤਾਂ ਸੰਘਰਸ਼ ਤੇਜ ਵੀ ਕੀਤਾ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਲੰਬੇ ਸਮੇਂ ਤੋਂ ਇਸ ਖੇਤਰ ਵਿਚ ਚ ੱਲ ਰਹੇ ਕਾਰੋਬਾਰਾਂ ਨੂੰ ਬਚਾਉਣ ਲਈ ਕੀਤੇ ਗਏ ਫੈਂਸਲੇ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ, ਦਿਨੇਸ਼ ਗੋਗੀਆ ਅਤੇ ਸੁਪ੍ਰੀਤ ਸਿੰਘ ਨੇ ਕਿਹਾ ਕਿ ਕਾਰੋਬਾਰੀਆਂ ਦੀ ਮੰਗ ਨੂੰ ਦੇਖਦੇ ਹੋਏ ਸਰਕਾਰ ਨੂੰ ਚਾਹੀਦਾ ਕਿ ਉਹ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਦਾ ਐਲਾਨ ਕਰੇ ਤਾ ਕਿ ਸਨਅਤੀ ਸ਼ਹਿਰ ਅੰਦਰ ਚੱਲ ਰਹੇ ਕਾਰੋਬਾਰ ਚੱਲਦੇ ਰਹਿ ਸਕਣ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਸ਼ਿਵਾਲਿਕ ਨੂੰ ਘਰ ਵਿਚ ਕੀਤਾ ਨਜ਼ਰਬੰਦ
Ad Position 24