28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਦੇ ਇਲਾਕੇ ਤੋਂ ਚੋਰਾਂ ਵਲੋਂ ਇਕ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ ਗਏ। ਪੁਲਿਸ ਵਲੋਂ ਇਸ ਸਬੰਧੀ ਪ੍ਰਿੰਸ ਗੈਲਰੀ ਅਤੇ ਇਲੈਕਟ੍ਰੋਨਿਕਸ ਸ਼ੋਅਰੂਮ ਦੇ ਮਾਲਕ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਦੇ ਇਲਾਕੇ ਤੋਂ ਚੋਰਾਂ ਵਲੋਂ ਇਕ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ ਗਏ। ਪੁਲਿਸ ਵਲੋਂ ਇਸ ਸਬੰਧੀ ਪ੍ਰਿੰਸ ਗੈਲਰੀ ਅਤੇ ਇਲੈਕਟ੍ਰੋਨਿਕਸ ਸ਼ੋਅਰੂਮ ਦੇ ਮਾਲਕ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰਾਂ ਵਲੋਂ ਉਸ ਦੀ ਦੁਕਾਨ ਦਾ ਸ਼ਟਰ ਕੱਟ ਕੇ ਅੰਦਰ ਪਏ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਨੇ ਅੰਗਰੇਜੀ ਭਾਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ
Ad Position 24