ਭਾਜਪਾ ਆਗੂਆਂ ਰਜਨੀਸ਼ ਧੀਮਾਨ , ਨਰਿੰਦਰ ਸਿੰਘ ਮੱਲ੍ਹੀ ਨੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਭਾਜਪਾ ਆਗੂਅ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਕੌਂਸਲਰ ਸੁਮਨ ਵਰਮਾ, ਡਾ. ਨਿਰਮਲ ਨਈਅਰ ਅਤੇ ਕੇਸ਼ਵ ਗੁਪਤਾ ਨੇ ਮੁਲਾਕਾਤ ਕੀਤੀ।
ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਭਾਜਪਾ ਆਗੂਅ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਕੌਂਸਲਰ ਸੁਮਨ ਵਰਮਾ, ਡਾ. ਨਿਰਮਲ ਨਈਅਰ ਅਤੇ ਕੇਸ਼ਵ ਗੁਪਤਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਆਗੂਆਂ ਨੇ ਸਥਾਨਕ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਮਜਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਸੰਗਠਨ ਨਾਲ ਜੁੜੇ ਵੱਖ-ਵੱਖ ਮਾਮਲਿਆਂ ’ਤੇ ਵੀ ਚਰਚਾ ਹੋਈ। ਇਸ ਮੌਕੇ ਨਵਲ ਜੌਨ, ਡਾ.ਨਿਰਮਲ ਨਇਅਰ ਵੀ ਮੌਜੂਦ ਸਨ।