28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੁੱਖ ਮੰਤਰੀ ਦਾ ਪੁਤਲਾ ਸਾੜਨ ਵਾਲੇ ਅਕਾਲੀ - ਭਾਜਪਾ ਕੌਂਸਲਰਾਂ ਸਮੇਤ 6 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਨ ਵਾਲੇ ਅਕਾਲੀ-ਭਾਜਪਾ ਕੌਂਸਲਰ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਨੀਰਜ ਚੋਪੜਾ ਵਾਸੀ ਗਰੇਵਾਲ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਕਾਲੀ ਕੌਂਸਲਰ ਕਮਲ ਅਰੋੜਾ, ਭਾਜਪਾ ਕੌਂਸਲਰ ਗੌਰਵਜੀਤ ਸਿੰਘ ਗੋਰਾ, ਰੋਹਿਤ ਮਹਿਤਾ, ਸੁਖਦੇਵ ਕਾਲਾ ਅਤੇ ਇਹਨਾਂ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਨ ਵਾਲੇ ਅਕਾਲੀ-ਭਾਜਪਾ ਕੌਂਸਲਰ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਨੀਰਜ ਚੋਪੜਾ ਵਾਸੀ ਗਰੇਵਾਲ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਕਾਲੀ ਕੌਂਸਲਰ ਕਮਲ ਅਰੋੜਾ, ਭਾਜਪਾ ਕੌਂਸਲਰ ਗੌਰਵਜੀਤ ਸਿੰਘ ਗੋਰਾ, ਰੋਹਿਤ ਮਹਿਤਾ, ਸੁਖਦੇਵ ਕਾਲਾ ਅਤੇ ਇਹਨਾਂ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸ਼ਿਵ ਸੈਨਾ ਇਨਸਾਫ਼ ਪਾਰਟੀ ਦਾ ਰਾਸ਼ਟਰੀ ਚੇਅਰਮੈਨ ਹੈ ਅਤੇ ਬੀਤੇ ਦਿਨ ਉਸਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਦੇਖੀ, ਜਿਸ ਵਿਚ ਉਕਤ ਕਥਿਤ ਦੋਸ਼ੀ ਰਾਵਣ ਦੇ ਪੁਤਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਇੰਦਰਜੀਤ ਕੌਰ ਦੀਆਂ ਫ਼ੋਟੋਆਂ ਲਗਾ ਕੇ ਸਾੜ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕਰਕੇ ਉਸਨੇ ਦੁਸਹਿਰੇ ਦੇ ਤਿਉਹਾਰ ਦਾ ਮਜ਼ਾਕ ਬਣਾਇਆ ਹੈ, ਜੋ ਕਿ ਹਿੰਦੂ ਧਰਮ ਦੇ ਖ਼ਿਲਾਫ਼ ਹੈ। ਇਸ ਨਾਲ ਉਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਹੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀਪਕ ਹੰਸ ਐਸ . ਸੀ . ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ
Ad Position 24