28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਖੇਤ ਬਚਾਓ ਅਭਿਆਨ ਤਹਿਤ ਪਿੰਡ ਲਲਤੋਂ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਲੁਧਿਆਣਾ, 28 ਅਕਤੂਬਰ (ਜਸਵਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਹਤਰ ਕਾਸ਼ਤ ਸਬੰਧੀ ਪਿੰਡ ਲਲਤੋਂ ਕਲਾਂ, ਬਲਾਕ ਲੁਧਿਆਣਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.

Ad Position 21
No active advertisement
ਕੈਂਪ ਦੌਰਾਨ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾਕਟਰ ਗੁਰਦੀਪ ਸਿੰਘ। ਤਸਵੀਰ ਅਜੀਤ 29-10-2026
ਲੁਧਿਆਣਾ, 28 ਅਕਤੂਬਰ (ਜਸਵਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਹਤਰ ਕਾਸ਼ਤ ਸਬੰਧੀ ਪਿੰਡ ਲਲਤੋਂ ਕਲਾਂ, ਬਲਾਕ ਲੁਧਿਆਣਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਐਸ.ਡੀ.ਐਮ. ਲੁਧਿਆਣਾ ਪੱਛਮੀ ਕੁਲਦੀਪ ਬਾਵਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇੰਜਨੀਅਰ ਅਮਨਪ੍ਰੀਤ ਘਈ ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਵੱਖ-ਵੱਖ ਖੇਤੀ ਮਸ਼ੀਨਰੀ ਬਾਰੇ ਦੱਸਿਆ। ਡਾ. ਕਰਮਜੀਤ ਸਿੰਘ, ਏ.ਡੀ.ਓ. ਨੇ ਫਾਰਮਰ ਰਜਿਸਟਰੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ, ਜਦਕਿ ਡਾ. ਸੰਦੀਪ ਸਿੰਘ, ਏ.ਡੀ.ਓ. ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਰਮਨ ਚੋਪੜਾ, ਏ.ਈ.ਓ. ਨੇ ਮਿੱਟੀ ਦੀ ਪਰਖ ਕਰਵਾਉਣ ਦੇ ਮਹੱਤਵ ਬਾਰੇ ਦੱਸਿਆ। ਕੈਂਪ ਦੌਰਾਨ ਡਾ. ਜਤਿੰਦਰ ਸਿੰਘ, ਏ.ਡੀ.ਓ. ਸਾਹਨੇਵਾਲ, ਦਿਲਜੀਤ ਕੌਰ, ਏ.ਡੀ.ਓ. ਬਦੋਵਾਲ, ਵੀਰਪਾਲ ਕੌਰ, ਏ.ਡੀ.ਓ. ਬਾੜੇਵਾਲ, ਹਰਪ੍ਰੀਤ ਸਿੰਘ, ਏ.ਐਸ.ਆਈ. ਬਾੜੇਵਾਲ, ਬਲਵੰਤ ਸਿੰਘ, ਏ.ਐਸ.ਆਈ. ਜੰਡਿਆਲੀ ਸਰਕਲ, ਹਰਪ੍ਰੀਤ ਕੌਰ, ਏ.ਐਸ.ਆਈ. ਸਾਹਨੇਵਾਲ ਸਰਕਲ, ਬੀ.ਟੀ. ਐਮ. ਸਰਬਜੀਤ ਸਿੰਘ ਅਤੇ ਏ . ਟੀ.ਐਮ. ਪ੍ਰਿੰਸ ਨਰੂਲਾ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਮਨਮਨਿੰਦਰ ਸਿੰਘ, ਖੇਤੀਬਾੜੀ ਉਪ-ਨਿਰੀਖਕ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਸਹਿਕਾਰੀ ਸਭਾ ਦੇ ਸਕੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ 4 ਨੂੰ ਸੰਗਰੂਰ ’ ਚ ਹੋਣ ਵਾਲੀ ਇਤਿਹਾਸਕ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਕਰੇਗੀ - ਚੀਮਾ ਅਗਲੀ ਖ਼ਬਰ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ ਤੇ ਵਿਸ਼ੇਸ਼ ਕੀਰਤਨ ਦਰਬਾਰ
Ad Position 24