29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਕੀਰਤਨ ਸਮਾਗਮ

ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਦੇ ਦੀਵਾਨਾਂ ਵਿਚ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 30-10-2026
ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਦੇ ਦੀਵਾਨਾਂ ਵਿਚ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ। ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਹੋਈਆਂ ਨਿਹਾਲ। ਸਮਾਗਮ ਦੀ ਸ਼ੁਰੂਆਤ ਸ਼ਾਮ ਨੂੰ ਸੋਦਰ ਸ੍ਰੀ ਰਹਿਰਾਸ ਸਾਹਿਬ ਦੀ ਚੌਕੀ ਉਪਰੰਤ ਹੋਈ। ਇਸ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਬਲਜੀਤ ਸਿੰਘ ਸੇਠੀ, ਗੁਰਵਿੰਦਰ ਸਿੰਘ ਚਾਵਲਾ ਅਤੇ ਡਾਕਟਰ ਪ੍ਰੇਮ ਸਿੰਘ ਚਾਵਲਾ ਨੇ ਸਾਂਝੇ ਤੌਰ ‘ਤੇ ਭਾਈ ਮਹਿੰਦਰਜੀਤ ਸਿੰਘ ਅਤੇ ਭਾਈ ਜਗਤਾਰ ਸਿੰਘ ਦੇ ਕੀਰਤਨੀ ਜੱਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਕਿਰਪਾਲ ਸਿੰਘ ਕਾਲੜਾ, ਦਰਸ਼ਨ ਸਿੰਘ, ਮਲਕੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਸਰਬਜੀਤ ਸਿੰਘ ਚਗਰ, ਜਗਮੋਹਨ ਸਿੰਘ, ਰਘਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਗਿੱਧਾ ਟੀਮ ਨੇ ਦੂਜਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਲੁਧਿਆਣਾ ’ ਚ ਜੈਪੁਰ ਕੁੜਤੀ ਦੀ ਨਵੀਂ ਸ਼ੁਰੂਆਤ , ਜਸ਼ਨ ਤੇ ਸਟਾਈਲ ਦੇ ਨਾਲ
Ad Position 24