ਸਾਈ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੌਰਾਨ ਮਾਰੀਆਂ ਮੱਲਾਂ
ਡਾਬਾ/ਲੁਹਾਰਾ, 29 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਵਿਦਿਆਰਥੀਆਂ ਦੇ ਹੁਨਰ ਗਿਆਨ ਅਤੇ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਉਕਤ ਮੁਕਾਬਲਿਆਂ ਵਿਚ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ।
ਡਾਬਾ/ਲੁਹਾਰਾ, 29 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਵਿਦਿਆਰਥੀਆਂ ਦੇ ਹੁਨਰ ਗਿਆਨ ਅਤੇ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਉਕਤ ਮੁਕਾਬਲਿਆਂ ਵਿਚ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਮਿਹਨਤ ਲਗਨ ਅਤੇ ਆਤਮ-ਵਿਸ਼ਵਾਸ ਦੇ ਦਮ ’ਤੇ ਕਈ ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਕਤ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਦਿਖਾਉਣ ਅਤੇ ਨਵੀਆਂ ਗੱਲਾਂ ਸਿੱਖਣ ਟੀਮ ਭਾਵਨਾ ਵਿਕਸਿਤ ਕਰਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਿਆ। ਸਕੂਲ ਕਮੇਟੀ ਵਲੋਂ ਕੈਪਟਨ ਅਵਤਾਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਉਕਤ ਮੁਕਾਬਲਿਆਂ ਵਿਚ ਭਾਗ ਲੈਣ ਦਾ ਮੌਕਾ ਪ੍ਰਦਾਨ ਕੀਤਾ।