ਐਚ . ਵੀ . ਐਮ . ਗਲੋਬਲ ਸਕੂਲ ’ ਚ ਸਫ਼ਾਈ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ. ਵੀ.
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ, ਸੈਕਟਰ 32 ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਸਫ਼ਾਈ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਨਗਰ ਨਿਗਮ ਦੇ ਜ਼ੋਨ ਬੀ ਦੀ ਪ੍ਰੋਗਰਾਮ ਕੋਆਰਡੀਨੇਟਰ ਅੰਜੂ ਮਹਿਤਾ ਨੇ ਵਿਦਿਆਰਥੀਆਂ ਨੂੰ ਸਫ਼ਾਈ, ਵਾਤਾਵਰਨ ਸੰਭਾਲ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਪ੍ਰਗਤੀ ਕਪੂਰ ਨੇ ਅੰਜੂ ਮਹਿਤਾ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਸਕੂਲ ਦੀ ਮੁੱਖ ਤਰਜੀਹ ਹੈ।