ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਮੋਹਰੀ ਸਥਾਨ ਕੀਤੇ ਪ੍ਰਾਪਤ
ਲੁਧਿਆਣਾ, 30 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ (ਗੁਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ) ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਐਮ ਕਾਮ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਮਨਰੂਪ ਕੌਰ ਨੇ 86.
ਲੁਧਿਆਣਾ, 30 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ (ਗੁਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ) ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਐਮ ਕਾਮ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਮਨਰੂਪ ਕੌਰ ਨੇ 86.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਅਰਸ਼ਦੀਪ ਕੌਰ ਨੇ 86.42 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਮਾਨਸੀ ਜੈਨ ਨੇ 85.85 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਚੌਥਾ ਸਥਾਨ ਹਾਸਿਲ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।