ਸ਼ਬਦ ਗਾਇਣ ਨਾਲ ਰੂਹਾਨੀ ਮਾਹੌਲ ਸਿਰਜਦਾ ਪੀ. ਏ. ਯੂ. ਦਾ ਯੁਵਕ ਮੇਲਾ ਸ਼ੁਰੂ
ਲੁਧਿਆਣਾ, 30 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅੰਤਰ-ਕਾਲਜ ਯੁਵਕ ਮੇਲੇ ਦਾ ਆਗਾਜ਼ ਸ਼ਬਦ ਗਾਇਣ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ। ਯੁਵਕ ਮੇਲੇ ’ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਇਸ ਮੇਲੇ ਵਿਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਮ
ਮੁਕਾਬਲੇ ਦੌਰਾਨ ਇਕ ਮਾਡਲ ਬਣਾਉਂਦਾ ਹੋਇਆ ਵਿਦਿਆਰਥੀ। ਅਜੀਤ ਤਸਵੀਰ
31-10-2026
ਲੁਧਿਆਣਾ, 30 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅੰਤਰ-ਕਾਲਜ ਯੁਵਕ ਮੇਲੇ ਦਾ ਆਗਾਜ਼ ਸ਼ਬਦ ਗਾਇਣ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ। ਯੁਵਕ ਮੇਲੇ ’ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਇਸ ਮੇਲੇ ਵਿਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਸੰਦੇਸ਼ ਵਿਚ ਯੁਵਕ ਮੇਲੇ ਵਿਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਦਾ ਵੀ ਵਿਸ਼ੇਸ਼ ਮਹੱਤਵ ਹੈ। ਇਹ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ ਤੇ ਉਨ੍ਹਾਂ ਨੂੰ ਆਪਣੀਆਂ ਰੁਚੀਆਂ ਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਮੰਚ ਪ੍ਰਦਾਨ ਕਰਦੀਆਂ ਹਨ। ਮੇਲੇ ਦੇ ਉਦਘਾਟਨੀ ਸਮਾਗਮ ਦੌਰਾਨ ਡੀਨ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਸਵਾਗਤੀ ਸ਼ਬਦ ਕਹੇ। ਮੇਲੇ ਦੇ ਪਹਿਲੇ ਦਿਨ ਸ਼ਬਦ ਗਾਇਣ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਕਲੇਅ ਮਾਡਲਿੰਗ, ਕਵਿਤਾ ਉਚਾਰਨ ਅਤੇ ਹਾਸ-ਰਸ ਕਵਿਤਾ ਦੇ ਮੁਕਾਬਲੇ ਹੋਏ। ਮੁਕਾਬਲਿਆਂ ਵਿਚ ਵਿਦਿਆਰਥੀ ਆਪਣੀ ਕਲਾਤਮਕ ਪ੍ਰਤਿਭਾ, ਸਾਹਿਤਕ ਰੁਚੀ ਤੇ ਸਿਰਜਣਾਤਮਿਕ ਹੁਨਰ ਦਾ ਪ੍ਰਗਟਾਵਾ ਕੀਤਾ। ਯੁਵਕ ਮੇਲੇ ਦੇ ਪਹਿਲੇ ਦਿਨ ਸ਼ਬਦ ਗਾਇਣ ਗਰੁੱਪ ਮੁਕਾਬਲਿਆਂ ਵਿਚ ਪਹਿਲਾ ਸਥਾਨ ਕਾਲਜ ਆਫ਼ ਐਗਰੀਕਲਚਰ ਇੰਜੀਨੀਅਰਿੰਗ ਤੇ ਟੈਕਨਾਲੋਜੀ, ਦੂਜਾ ਸਥਾਨ ਕਾਲਜ ਆਫ਼ ਕਮਿਊਨਿਟੀ ਸਾਇੰਸ ਤੇ ਤੀਜਾ ਸਥਾਨ ਕਾਲਜ ਆਫ਼ ਬੇਸਿਕ ਸਾਇੰਸ ਅਤੇ ਹਿਊਮੈਂਨਟੀਜ ਨੇ ਹਾਸਿਲ ਕੀਤਾ। ਇਸ ਤਰ੍ਹਾਂ ਸ਼ਬਦ ਗਾਇਣ ਸੋਲੋ ਮੁਕਾਬਲੇ ਵਿਚ ਗੁਰਵੀਰ ਸਿੰਘ, ਕਾਲਜ ਆਫ਼ ਐਗਰੀਕਲਚਰ ਇੰਜੀਨੀਅਰਿੰਗ ਨੇ ਪਹਿਲਾ ਸਥਾਨ, ਅਵਨੀਤ ਕੌਰ, ਕਾਲਜ ਆਫ਼ ਐਗਰੀਕਲਚਰ ਨੇ ਦੂਜਾ ਤੇ ਜਸ਼ਨਪ੍ਰੀਤ ਸਿੰਘ, ਕਾਲਜ ਆਫ਼ ਐਗਰੀਕਲਚਰ ਬੱਲੋਵਾਲ ਸੌਂਖੜੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਡਾ. ਚਰਨਜੀਤ ਸਿੰਘ ਔਲਖ, ਡੀਨ, ਖੇਤੀਬਾੜੀ ਕਾਲਜ, ਡਾ. ਕਿਰਨ ਬੈਂਸ, ਡੀਨ, ਕਾਲਜ ਆਫ਼ ਕਮਿਊਨਿਟੀ ਸਾਇੰਸ; ਡਾ. ਆਰ.ਆਈ.ਐੱਸ. ਗਿੱਲ, ਡੀਨ, ਕਾਲਜ ਆਫ਼ ਹਾਰਟੀਕਲਚਰ; ਡਾ. ਤੇਜਿੰਦਰ ਸਿੰਘ ਰਿਆੜ, ਅਸਟੇਟ ਅਫ਼ਸਰ; ਡਾ. ਯੋਗਿਤਾ ਸ਼ਰਮਾ, ਲਾਇਬ੍ਰੇਰੀਅਨ; ਡਾ. ਹਰਮੀਤ ਸਿੰਘ ਕਿੰਗਰਾ, ਪ੍ਰਧਾਨ, ਪੀ.ਏ.ਯੂ. ਟੀਚਰ ਐਸੋਸੀਏਸ਼ਨ, ਡਾ. ਅਮਨਦੀਪ ਸਿੰਘ ਬਰਾੜ, ਨਿਰਦੇਸ਼ਕ ਬੀਜ, ਡਾ. ਸੁਖਪ੍ਰੀਤ ਸਿੰਘ, ਸਕਿਓਰਟੀ ਅਫ਼ਸਰ, ਡਾ. ਰੁਪਿੰਦਰ ਕੌਰ ਤੂਰ, ਨਿਰਦੇਸ਼ਕ ਸਭਿਆਚਾਰਕ ਸਰਗਰਮੀਆਂ, ਡਾ. ਵਿਸ਼ਾਲ ਬੈਕਟਰ, ਵੱਖ-ਵੱਖ ਕਾਲਜਾਂ ਦੇ ਡੀ. ਡੀ. ਐਮ. ਸੀ. ਪ੍ਰਧਾਨ, ਯੂਨੀਵਰਸਿਟੀ ਦੇ ਅਧਿਕਾਰੀ, ਅਧਿਆਪਕ ਤੇ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਸਨ।