31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਰੋਬਾਰੀ ਤੋਂ ਪੰਜ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਾਰੋਬਾਰੀ ਤੋਂ 5 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕਾਰੋਬਾਰੀ ਵਰੁਣ ਬੱਗਾ ਪੁੱਤਰ ਸਵਰਨਜੀਤ ਸਿੰਘ ਵਾਸੀ ਬਾੜੇਵਾਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਗੈਂਗਸਟਰ ਰੋਹਿਤ ਗੋਦਰਾ ਨਾਮੀ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਾਰੋਬਾਰੀ ਤੋਂ 5 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕਾਰੋਬਾਰੀ ਵਰੁਣ ਬੱਗਾ ਪੁੱਤਰ ਸਵਰਨਜੀਤ ਸਿੰਘ ਵਾਸੀ ਬਾੜੇਵਾਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਗੈਂਗਸਟਰ ਰੋਹਿਤ ਗੋਦਰਾ ਨਾਮੀ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਵਿਦੇਸ਼ੀ ਨੰਬਰ ਤੋਂ ਇਕ ਕਾਲ ਆਈ ਅਤੇ ਕਾਲ ਕਰਨ ਵਾਲੇ ਨੌਜਵਾਨ ਨੇ ਆਪਣੇ ਆਪ ਨੂੰ ਰੋਹਿਤ ਗੋਦਰਾ ਦੱਸਿਆ ਅਤੇ ਉਸ ਪਾਸੋਂ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ। ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਵਿਚ ਵਪਾਰੀਆ ਪਾਸੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ, ਜਿਸ ਕਾਰਨ ਸ਼ਹਿਰ ਵਪਾਰੀਆਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਬਹੁ - ਚਰਚਿਤ ਕਾਰੋਬਾਰੀ ਪ੍ਰਿੰਕਲ ਭਗੌੜਾ ਕਰਾਰ ਅਗਲੀ ਖ਼ਬਰ ਰਾਜ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਡੀ . ਸੀ . ਨੇ ਕੀਤਾ ਉਦਘਾਟਨ
Ad Position 24