31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ, ਵੱਧ ਰਹੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਤੋਂ ਲੋਕ ਬੇਹੱਦ ਦੁਖੀ-ਰਾਣਾ ਗੁਰਜੀਤ ਸਿੰਘ

ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ‘ਇਨਸਾਫ਼ ਰੈਲੀ’ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਦੇ ਆਗੂਆਂ ਅਤੇ ਵਰਕਰਾਂ ਨਾਲ ਸਰਕਟ ਹਾਊਸ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਤੋਂ ਪਹਿਲਾਂ ਲੁਧਿਆਣਾ ਪਹੁੰਚੇ ਰਾਣਾ ਗੁਰਜੀਤ ਸਿੰਘ ਸੋਢੀ ਨੂੰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ‘ਇਨਸਾਫ਼ ਰੈਲੀ’ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਦੇ ਆਗੂਆਂ ਅਤੇ ਵਰਕਰਾਂ ਨਾਲ ਸਰਕਟ ਹਾਊਸ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਤੋਂ ਪਹਿਲਾਂ ਲੁਧਿਆਣਾ ਪਹੁੰਚੇ ਰਾਣਾ ਗੁਰਜੀਤ ਸਿੰਘ ਸੋਢੀ ਨੂੰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰੈਲੀ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨ ਲਈ ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪੁੱਜ ਰਹੇ ਹਨ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ‘ਚ ਵਿਗੜ ਰਹੀ ਕਾਨੂੰਨ ਵਿਵਸਥਾ, ਵੱਧ ਰਹੇ ਭ੍ਰਿਸ਼ਟਾਚਾਰ ਤੇ ਖੁੱਲ੍ਹੇਆਮ ਵਿਕ ਰਹੇ ਨਸ਼ਿਆਂ ਤੋਂ ਲੋਕ ਅੱਜ ਬੇਹੱਦ ਦੁਖੀ ਹਨ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਦੀਆਂ ਨੀਤੀਆਂ ਨੂੰ ਕੋਸਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਪਾਰ ਕਰ ਗਿਆ, ਉਥੇ ਹੀ ਕਾਨੂੰਨ ਵਿਵਸਥਾ ਵੀ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ ਅਤੇ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਦਾ ਹਰ ਇਕ ਨਾਗਰਿਕ ਚਿੰਤਤ ਹੈ। ਉਨ੍ਹਾਂ ਪੰਜਾਬ ਅੰਦਰ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਦਿਨ ਕੋਈ ਨਾ ਕੋਈ ਪੰਜਾਬ ਦਾ ਗੱਭਰੂ ਅਜਾਈਂ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ, ਪਰ ਸਮੇਂ ਦੀ ਸਰਕਾਰ ਨਸ਼ਾ ਖ਼ਤਮ ਕਰਨ ਦੇ ਝੂਠੇ ਦਾਅਵੇ ਕਰਕੇ ਡੰਗ ਟਪਾਉਣ ਵਿਚ ਲੱਗੀ ਹੋਈ ਹੈ। ਰਾਣਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਦਿੱਲੀ ਸਮੇਤ ਦੂਜੇ ਸੂਬਿਆਂ ਤੋਂ ਆਏ ਹੋਏ ਸਿਆਸੀ ਸਲਾਹਕਾਰ ਪੰਜਾਬ ਨੂੰ ਦੋਹੀਂ ਹੱਥੀਂ ਲੁੱਟਣ ਲੱਗੇ ਹੋਏ ਹਨ ਅਤੇ ਪੰਜਾਬ ਸਰਕਾਰ ਦਿੱਲੀ ਦੇ ਨਕਾਰੇ ਹੋਏ ਨੇਤਾਵਾਂ ਦੀ ਗੁਲਾਮ ਬਣ ਕੇ ਰਹਿ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਮਲਕੀਤ ਸਿੰਘ ਦਾਖਾ, ਰਾਕੇਸ਼ ਪਾਂਡੇ, ਮਲਕੀਤ ਸਿੰਘ ਬੀਰਮੀ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸਿਮਰਜੀਤ ਸਿੰਘ ਬੈਂਸ, ਜਥੇਦਾਰ ਬਲਵਿੰਦਰ ਸਿੰਘ ਬੈਂਸ, ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਆਤਮ ਨਗਰ ਤੋਂ ਕਮਲਜੀਤ ਸਿੰਘ ਕੜਵਲ, ਗੁਰਮੇਲ ਸਿੰਘ ਪਹਿਲਵਾਨ, ਹੈਪੀ ਗਿੱਲ, ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ, ਕੇ.ਕੇ. ਬਾਵਾ, ਪਵਨ ਦੀਵਾਨ, ਰਮੇਸ਼ ਜੋਸ਼ੀ, ਜਸਵਿੰਦਰ ਸਿੰਘ ਠੁਕਰਾਲ, ਸਾਬਕਾ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਜਰਨੈਲ ਸਿੰਘ ਸ਼ਿਮਲਾਪੁਰੀ, ਇਕਬਾਲ ਸਿੰਘ ਸੋਨੂ ਡੀਕੋ, ਸ਼ਾਮ ਸੁੰਦਰ ਮਲਹੋਤਰਾ, ਸੁਸ਼ੀਲ ਮਲਹੋਤਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਰਾਜਾ ਵੜਿੰਗ ਦਾ ਸਵਾਗਤ ਅਗਲੀ ਖ਼ਬਰ ਆਟੋ ਸਪੇਅਰ ਪਾਰਟਸ ਦੇ ਗੁਦਾਮ ’ਚ ਲੱਗੀ ਭਿਆਨਕ ਅੱਗ
Ad Position 24